ਭਲਕੇ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ, ਅਧਿਕਾਰਕ ਟਵਿਟਰ ਹੈਂਡਲ ਤੋਂ ਕੀਤਾ ਗਿਆ ਟਵੀਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਦੌਰਾਨ ਛੁੱਟੀ ਨਾ ਲੈਣ ਦਾ ਫਾਇਦਾ ਮਿਲ ਰਿਹਾ ਹੈ।

Navjot Sidhu To Be Released From Jail Tomorrow


ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ 1 ਅਪ੍ਰੈਲ ਨੂੰ ਰਿਹਾਅ ਹੋਣਗੇ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਸਿੱਧੂ ਦੇ ਟਵਿੱਟਰ ਪੇਜ 'ਤੇ ਦਿੱਤੀ ਗਈ। ਟਵੀਟ ਵਿਚ ਲਿਖਿਆ ਗਿਆ ਹੈ ਕਿ ਸੀਨੀਅਰ ਅਧਿਕਾਰੀਆਂ ਨੇ ਰਿਹਾਈ ਦੀ ਜਾਣਕਾਰੀ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਦੌਰਾਨ ਛੁੱਟੀ ਨਾ ਲੈਣ ਦਾ ਫਾਇਦਾ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ਭਾਜਪਾ ਆਗੂ ਤਜਿੰਦਰਪਾਲ ਬੱਗਾ ਦੇ ‘ਵਾਹਿਗੁਰੂ’ ਬਾਰੇ ਟਵੀਟ ਨਾਲ ਖੜਾ ਹੋਇਆ ਵਿਵਾਦ 

ਸਿੱਧੂ ਨੂੰ ਰੋਡ ਰੇਜ ਕੇਸ ਵਿਚ 19 ਮਈ 2022 ਨੂੰ ਇਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਸਿੱਧੂ 20 ਮਈ 2022 ਨੂੰ ਜੇਲ੍ਹ ਗਏ ਸਨ। ਸਿੱਧੂ ਦੀ ਸਜ਼ਾ 19 ਮਈ ਨੂੰ ਖ਼ਤਮ ਹੋ ਰਹੀ ਹੈ, ਪਰ ਛੁੱਟੀਆਂ ਹੋਣ ਕਾਰਨ ਉਹ ਪਹਿਲਾਂ ਹੀ ਰਿਹਾਅ ਹੋ ਜਾਣਗੇ। ਮਾਹਿਰਾਂ ਅਨੁਸਾਰ ਐਨਡੀਪੀਐਸ ਅਤੇ ਗੰਭੀਰ ਅਪਰਾਧਾਂ ਤੋਂ ਇਲਾਵਾ, ਕੈਦੀਆਂ ਦੇ ਕੰਮ ਅਤੇ ਚਾਲ-ਚਲਣ ਦੇ ਆਧਾਰ 'ਤੇ ਮਹੀਨੇ ਵਿਚ 4 ਤੋਂ 5 ਦਿਨਾਂ ਦੀ ਛੋਟ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕੈਦੀ ਨੂੰ ਕੁਝ ਸਰਕਾਰੀ ਛੁੱਟੀਆਂ ਦਾ ਲਾਭ ਵੀ ਮਿਲਦਾ ਹੈ। ਨਵਜੋਤ ਸਿੰਘ ਸਿੱਧੂ ਨੇ ਪੂਰੀ ਸਜ਼ਾ ਦੌਰਾਨ ਇਕ ਵਾਰ ਵੀ ਛੁੱਟੀ ਨਹੀਂ ਮੰਗੀ।

ਇਹ ਵੀ ਪੜ੍ਹੋ: ਲੁਧਿਆਣਾ 'ਚ ਫਿਲਮ ਵੇਖ ਕੇ ਆ ਰਹੀ ਲੜਕੀ ਨਾਲ ਵਾਪਰ ਗਿਆ ਹਾਦਸਾ, ਨਾਲ ਦੀ ਸਹੇਲੀ ਹੋਈ ਫਰਾਰ 

ਉਧਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਕੈਂਸਰ ਤੋਂ ਪੀੜਤ ਹੈ। ਉਸ ਨੂੰ ਸਟੇਜ-2 ਦਾ ਕੈਂਸਰ ਹੈ। ਹਾਲ ਹੀ ਵਿਚ ਨਵਜੋਤ ਕੌਰ ਨੇ ਆਪਣੇ ਪਤੀ ਸਿੱਧੂ ਲਈ ਇਕ ਸੰਦੇਸ਼ ਲਿਖਿਆ ਸੀ ਕਿ ਉਹ ਉਸ ਦੀ ਰਿਹਾਈ ਦਾ ਇੰਤਜ਼ਾਰ ਨਹੀਂ ਕਰ ਸਕਦੀ। ਉਸ ਦਾ ਦੁੱਖ ਵਧਦਾ ਜਾ ਰਿਹਾ ਹੈ। ਜਿਸ ਤੋਂ ਬਾਅਦ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਵੀ ਉਹਨਾਂ ਨੂੰ ਜਲਦੀ ਰਿਹਾਅ ਕਰਨ ਦੀ ਮੰਗ ਉਠਾਈ ਸੀ।