ਪ੍ਰਧਾਨ ਮੰਤਰੀ ਚਿੱਠੀ ਲਿਖਣ ਦੀ ਬਜਾਏ ਲੋਕਾਂ ਦੀ ਮਦਦ ਲਈ ਕੁੱਝ ਕਰਨ: ਸੁਨੀਲ ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਐਨਡੀਏ ਸਰਕਾਰ ਦਾ

File Photo

ਚੰਡੀਗੜ੍ਹ, 30 ਮਈ (ਨੀਲ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਐਨਡੀਏ ਸਰਕਾਰ ਦਾ ਸਾਲ ਪੂਰਾ ਹੋਣ ’ਤੇ ਲੋਕਾਂ ਦੇ ਨਾਂ ਲਿਖੀ ਚਿੱਠੀ ਨੂੰ ਦੇਸ਼ ਦੀ ਜਨਤਾ ਨਾਲ ਕੀਤਾ ਕੋਝਾ ਮਜ਼ਾਕ ਕਰਾਰ ਦਿਤਾ ਹੈ। ਇਥੋਂ ਜਾਰੀ ਬਿਆਨ ਵਿਚ ਜਾਖੜ ਨੇ ਕਿਹਾ ਕਿ ਦੇਸ਼ ਭਰ ਦੇ ਲੋਕ ਅਤੇ ਸਾਰੀਆਂ ਸੂਬਾ ਸਰਕਾਰ ਕੇਂਦਰ ਸਰਕਾਰ ਤੋਂ ਵਿੱਤੀ ਮਦਦ ਦੀ ਮੰਗ ਕਰ ਰਹੀਆਂ ਹਨ ਪਰ ਪ੍ਰਧਾਨ ਮੰਤਰੀ ਅਸਲ ਹਕੀਕਤਾਂ ਤੋਂ ਅਣਜਾਣ ਬਣੇ ਹੋਏ ਹਨ।

ਉਨ੍ਹਾਂ ਕਿਹਾ ਕਿ ਲਗਾਤਾਰ ਢਾਈ ਮਹੀਨੇ ਦੀ ਤਾਲਾਬੰਦੀ ਕਾਰਨ ਸਮਾਜ ਦੇ ਹਰ ਵਰਗ ਲਈ ਰੋਜ਼ਮਰਾ ਦੀਆਂ ਜ਼ਰੂਰਤਾਂ ਦੀ ਪੂਰਤੀ ਲਈ ਵੀ ਪੂੰਜੀ ਦਾ ਪ੍ਰਬੰਧ ਕਰਨਾ ਮੁਸ਼ਕਲ ਹੋ ਗਿਆ ਹੈ। ਜਦਕਿ ਆਮਦਨ ਦੇ ਸ੍ਰੋਤ ਬੰਦ ਹੋ ਜਾਣ ਕਾਰਨ ਸੂਬਾ ਸਰਕਾਰਾਂ ਵੀ ਗੰਭੀਰ ਆਰਥਿਕ ਸੰਕਟ ਵਿਚ ਹਨ।   ਜਾਖੜ ਨੇ ਕਿਹਾ ਕਿ ਸਰਕਾਰ ਵਲੋਂ ਜੋ 20 ਲੱਖ ਕਰੋੜ ਰੁਪਏ ਦਾ ਤਥਾਕਥਿਤ ਪੈਕਜ ਪ੍ਰਚਾਰਿਆ ਜਾ ਰਿਹਾ ਹੈ ਉਹ ਵੀ ਅਸਲ ਵਿਚ 1.83 ਲੱਖ ਕਰੋੜ ਰੁਪਏ ਦਾ ਹੀ ਹੈ ਅਤੇ ਇਸ ਵਿਚ ਕਿਸਾਨਾਂ ਅਤੇ ਘੱਟ ਆਮਦਨ ਵਰਗ ਦੇ ਲੋਕਾਂ ਲਈ ਕੱੁਝ ਨਹੀਂ ਹੈ।   ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰਤ ਦੇਸ਼ ਦੇ ਲੋਕਾਂ ਦੀ ਆਰਥਿਕ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।