ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਕੀਤਾ ਦੌਰਾ

ਏਜੰਸੀ

ਖ਼ਬਰਾਂ, ਪੰਜਾਬ

ਤੰਬਾਕੂ ਵਿਰੋਧੀ ਦਿਵਸ ਪ੍ਰੋਗਰਾਮ ਵਿਚ ਕੀਤੀ ਸ਼ਿਰਕਤ 

Health Minister Dr. Balbir Singh

ਸੰਗਰੂਰ : ਅੱਜ ਸੰਗਰੂਰ ਵਿਚ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਵਲੋਂ ਕਰਵਾਏ ਤੰਬਾਕੂ ਵਿਰੋਧੀ ਦਿਵਸ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੇ ਕਿਹਾ ਕਿ ਸਾਡੇ ਵਲੋਂ ਸਿਹਤ ਸਹੂਲਤਾਂ ਦਾ ਪੂਰਾ ਖਿਆਲ ਰਖਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਤੰਬਾਕੂ ਸਿਹਤ ਲਈ ਬਹੁਤ ਹਾਨੀਕਾਰਕ ਹੈ ਅਤੇ ਇਹ ਕੈਂਸਰ ਦਾ ਵੀ ਮੁੱਖ ਕਾਰਨ ਹੈ। ਇਸ ਲਈ ਇਕ ਕਲੀਨਿਕ ਬਣਾਇਆ ਗਿਆ ਹੈ ਅਤੇ ਇਥੇ ਇਕ ਮੈਡੀਕਲ ਕਾਲਜ ਵੀ ਖੋਲਿਆ ਜਾਣਾ ਹੈ। ਉਨ੍ਹਾਂ ਦਸਿਆ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਮਈ ਪ੍ਰਾਜੈਕਟ ਹੈ।ਉਨ੍ਹਾਂ ਦਸਿਆ ਕਿ ਹੋਮੀ ਬਾਬਾ ਹਸਪਤਾਲ 'ਚ ਲੋਕਾਂ ਦੀਆਂ ਮੰਗਾਂ ਨੂੰ ਦੇਖਦੇ ਹੋਏ ਜਲਦ ਹੀ ਪੈਟ ਸਕੈਨ ਦੇ ਟੈਸਟ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ: ਛਤੀਸਗੜ੍ਹ 'ਚ ਭਿਆਨਕ ਸੜਕ ਹਾਦਸਾ, 50 ਫੁੱਟ ਡੂੰਘੀ ਖੱਡ 'ਚ ਡਿੱਗਿਆ ਆਟੋ

ਸਿਹਤ ਮੰਤਰੀ ਨੇ ਦਸਿਆ ਕਿ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਇਲਾਜ ਲਈ ਸੂਬੇ ਤੋਂ ਬਾਹਰ ਜਾਣਾ ਪੈਂਦਾ ਸੀ ਪਰ ਹੁਣ ਸਰਕਾਰ ਵਲੋਂ ਦਿਤੀਆਂ ਗਈਆਂ ਸਹੂਲਤਾਂ ਸਦਕਾ ਹਿਮਾਚਲ, ਜੰਮੂ ਅਤੇ ਹਰਿਆਣਾ ਸਮੇਤ ਹੋਰ ਸੂਬਿਆਂ ਤੋਂ ਮਰੀਜ਼ ਇਲਾਜ ਲਈ ਇਥੇ ਆ ਰਹੇ ਹਨ।

ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਦਸਿਆ ਕਿ ਜਲਦ ਹੀ ਫੂਡ ਸੇਫਟੀ ਵਿਭਾਗ ਨੂੰ ਈ-ਵੈਨ ਦਿਤੀ ਜਾ ਰਹੀ ਹੈ, ਜਿਸ ਵਿਚ ਕੋਈ ਵੀ ਸ਼ਹਿਰੀ ਵਿਅਕਤੀ ਅਪਣੇ ਨੇੜੇ ਦੀ ਕਿਸੇ ਵੀ ਚੀਜ਼ ਦਾ ਟੈਸਟ ਕਰਵਾ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਖਾਣ ਵਾਲਿਆਂ ਚੀਜ਼ਾਂ ਵਿਚ ਮਿਲਾਵਟ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਸਗੋਂ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ ਹੋਮੀ ਬਾਬਾ ਹਸਪਤਾਲ 'ਚ ਕੈਂਸਰ ਦੇ ਇਲਾਜ ਲਈ ਆਉਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਜਿਥੇ ਸਾਨੂੰ ਬਹੁਤ ਵਧੀਆ ਸਹੂਲਤਾਂ ਮਿਲ ਰਹੀਆਂ ਹਨ, ਉਥੇ ਮਰੀਜ਼ਾਂ ਦਾ ਹਰ ਤਰ੍ਹਾਂ ਨਾਲ ਖਿਆਲ ਰਖਿਆ ਜਾ ਰਿਹਾ ਹੈ।