ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਨੌਜਵਾਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

2 ਭੈਣਾਂ ਦਾ ਸੀ ਇਕਲੌਤਾ ਭਰਾ ਸੀ ਮ੍ਰਿਤਕ ਨੌਜਵਾਨ

photo

 

ਜ਼ੀਰਕਪੁਰ: ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਪਿੰਡ ਦਿਆਲਪੁਰਾ ਦੇ 24 ਸਾਲਾ ਨੌਜੁਆਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਪ੍ਰੀਤ ਸਿੰਘ ਉਰਫ਼ ਹੈਰੀ ਵਜੋਂ ਹੋਈ ਹੈ। ਮ੍ਰਿਤਕ ਨੂੰ ਉੱਚਾਈ ਕਾਰਨ ਉਥੇ ਸਾਹ ਲੈਣ ਵਿਚ ਦਿੱਕਤ ਆਈ।

ਇਹ ਵੀ ਪੜ੍ਹੋ: ਮਾਨ ਕੈਬਨਿਟ 'ਚ 2 ਨਵੇਂ ਮੰਤਰੀ ਸ਼ਾਮਲ, ਸਹੁੰ ਚੁਕਵਾਉਣ ਤੋਂ ਬਾਅਦ ਵਿਭਾਗਾਂ 'ਚ ਵੀ ਕੀਤਾ ਫੇਰਬਦਲ

ਜਿਸ ਕਾਰਨ ਉਸ ਦੀ ਉਥੇ ਮੌਤ ਹੋ ਗਈ। ਮ੍ਰਿਤਕ ਅਮਨਪ੍ਰੀਤ ਸਿੰਘ ਤਿੰਨ ਦਿਨ ਪਹਿਲਾਂ ਹੀ ਸ੍ਰੀ ਹੇਮਕੁੰਟ ਸਾਹਿਬ ਗਿਆ ਸੀ। ਨੌਜੁਆਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਅਜੇ ਤੱਕ ਉਸ ਦਾ ਵਿਆਹ ਨਹੀਂ ਹੋਇਆ ਸੀ। ਸੁਨੇਹਾ ਮਿਲਣ ਤੋਂ ਬਾਅਦ ਵਿਦੇਸ਼ 'ਚ ਨੌਕਰੀ ਕਰ ਰਹੇ ਅਮਨਪ੍ਰੀਤ ਦੇ ਪਿਤਾ ਵੀ ਆਪਣੇ ਜੱਦੀ ਪਿੰਡ ਦਿਆਲਪੁਰਾ ਪਹੁੰਚ ਗਏ।

ਇਹ ਵੀ ਪੜ੍ਹੋ: ਪਾਕਿਸਤਾਨ : ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਨੌਜਵਾਨ ਪ੍ਰਸ਼ੰਸਕ ਨੂੰ ਕੀਤਾ ਗ੍ਰਿਫ਼ਤਾਰ 

ਜਾਣਕਾਰੀ ਦਿੰਦੇ ਹੋਏ ਅਮਨਪ੍ਰੀਤ ਸਿੰਘ ਦੇ ਦੋਸਤ ਅਸ਼ਵਿੰਦਰ ਸਿੰਘ ਨੇ ਦਸਿਆ ਕਿ ਚਾਰੇ ਦੋਸਤ ਵੀਰਵਾਰ ਦੀ ਸ਼ਾਮ ਨੂੰ ਘਰੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਨਿਕਲੇ ਸਨ ਅਤੇ ਐਤਵਾਰ ਸ਼ਾਮ ਕਰੀਬ 6.30 ਵਜੇ ਗੋਬਿੰਦ ਧਾਮ ਗੁਰਦੁਆਰਾ ਸਾਹਿਬ ਪੁੱਜੇ। ਉਦੋਂ ਅਮਨਪ੍ਰੀਤ ਠੀਕ-ਠਾਕ ਸੀ। ਅਸ਼ਵਿੰਦਰ ਨੇ ਦਸਿਆ ਸੀ ਕਿ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ 'ਚ ਕੋਈ ਕਮਰਾ ਨਹੀਂ ਮਿਲਿਆ। ਇਸ ਲਈ ਉਹ ਚਾਰੇ ਬਾਜ਼ਾਰ 'ਚ ਘੁੰਮਣ ਲੱਗ ਪਏ ਕਿ ਕਿਸੇ ਹੋਟਲ 'ਚ ਕੋਈ ਕਮਰਾ ਮਿਲ ਜਾਵੇ।

ਜਦੋਂ ਫਿਰ ਹੋਟਲ 'ਚ ਕਮਰਾ ਮਿਲਿਆ ਤਾਂ ਅਮਨਪ੍ਰੀਤ ਕਹਿਣ ਲੱਗਾ ਕਿ ਉਸ ਦੀ ਸਿਹਤ ਠੀਕ ਨਹੀਂ ਹੈ। ਇਸ ਤੋਂ ਬਾਅਦ ਉਸ ਨੂੰ ਡਾਕਟਰ ਕੋਲੋਂ ਦਵਾਈ ਲਈ ਗਈ ਅਤੇ ਉਹ ਆਰਾਮ ਕਰਨ ਲੱਗਾ। ਜਦੋਂ ਸਵੇਰੇ ਹੇਮਕੁੰਟ ਸਾਹਿਬ ਮੱਥਾ ਟੇਕਣ ਲਈ ਅਮਨਪ੍ਰੀਤ ਨੂੰ ਜਗਾਇਆ ਗਿਆ ਤਾਂ ਉਹ ਨਹੀਂ ਉੱਠਿਆ। ਉਸ ਦੇ ਦੋਸਤ ਉਸ ਨੂੰ ਡਾਕਟਰ ਕੋਲ ਲੈ ਗਏ ਤਾਂ ਡਾਕਟਰ ਨੇ ਅਮਨਪ੍ਰੀਤ ਨੂੰ ਮ੍ਰਿਤਕ ਕਰਾਰ ਦਿੱਤਾ