Fazilka News : ਪੁਲਿਸ ਨੇ ਕੱਢਿਆ ਫਲੈਗ ਮਾਰਚ, ਚੋਣਾਂ ਦੌਰਾਨ ਚੱਪੇ -ਚੱਪੇ 'ਤੇ ਰਹੇਗੀ ਸੁਰੱਖਿਆ ਦਸਤਿਆਂ ਦੀ ਨਜ਼ਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਿਸ ਦੀ ਅਗਵਾਈ ਜ਼ਿਲੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਐਸਐਸਪੀ ਡਾ.ਪ੍ਰਗਿਆ ਜੈਨ ਨੇ ਕੀਤੀ

Flag march

Fazilka News : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 31 ਮਈ ਦੀ ਸ਼ਾਮ ਨੂੰ ਪੁਲਿਸ ਵੱਲੋਂ ਫਾਜ਼ਿਲਕਾ ਵਿੱਚ ਇੱਕ ਫਲੈਗ ਮਾਰਚ ਕੱਢਿਆ ਗਿਆ ,ਜਿਸ ਦੀ ਅਗਵਾਈ ਜ਼ਿਲੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਐਸਐਸਪੀ ਡਾ.ਪ੍ਰਗਿਆ ਜੈਨ ਨੇ ਕੀਤੀ। 

ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਚੱਪੇ ਚੱਪੇ 'ਤੇ ਸੁਰੱਖਿਆ ਦਸਤਿਆਂ ਦੀ ਨਿਗਰਾਨੀ ਹੈ।

ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥ ਤੇ ਪਹੁੰਚਣ। ਉਹਨਾਂ ਨੇ ਕਿਹਾ ਕਿ ਸਾਰੇ ਪੋਲਿੰਗ ਬੂਥਾਂ 'ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। 

ਐਸਐਸਪੀ ਨੇ ਤਾੜਨਾ ਕੀਤੀ ਕਿ ਚੋਣਾਂ ਦੌਰਾਨ ਜੇਕਰ ਕਿਸੇ ਨੇ ਵੀ ਗੜਬੜੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇਗਾ।