12-13 ਵਿਧਾਇਕਾਂ ਨੇ ਬਠਿੰਡਾ ਕਨਵੈਨਸ਼ਨ ਵਿੱਚ ਪਹੁੰਚਣ ਦਾ ਦਿਤਾ ਭਰੋਸਾ :ਕੰਵਰ ਸੰਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੇ ਵਲੋਂ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਅਹੁਦੇ ਤੋਂ ਲਾਉਣ ਤੋਂ ਬਾਅਦ ਮਾਮਲਾ ਹੁਣ ਗਰਮ ਹੁੰਦਾ ਜਾ ਰਿਹਾ ਹੈ। ਜਿਸ ਨੂੰ ਲੈ ...

Kanwar Sandhu

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਲੋਂ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਅਹੁਦੇ ਤੋਂ ਲਾਉਣ ਤੋਂ ਬਾਅਦ ਮਾਮਲਾ ਹੁਣ ਗਰਮ ਹੁੰਦਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਬੀਤੇ ਦਿਨੀ ਸੁਖਪਾਲ ਖਹਿਰਾ ਦੇ ਵਲੋਂ ਸ਼ਕਤੀ ਪ੍ਰਦਸ਼ਨ ਕੀਤਾ ਗਿਆ ਜਿਸ ਦੇ ਵਿਚ ਪਾਰਟੀ ਦੇ ਕੁਝ ਵਿਧਾਇਕਾਂ ਸੁਖਪਾਲ ਖਹਿਰਾ ਦੇ ਹੱਕ ਵਿਚ ਆਏ ਸੀ ਅਤੇ ਉਹਨਾਂ ਦੇ ਵਲੋਂ ਪ੍ਰੈੱਸ ਕਾਨਫਰੰਸ ਵੀ ਕੀਤੀ ਗਈ ਸੀ। ਉਹਨਾਂ ਨੇ ਪਾਰਟੀ ਦੇ ਵਲੋਂ ਨਵੇਂ ਬਣਾਏ ਗਏ ਵਿਰੋਧੀ ਧਿਰ ਦੇ ਨੇਤਾ ਦੀ ਖੁਲ ਕੇ ਬਗਾਵਤ ਕੀਤੀ। ਤੁਹਾਨੂੰ ਦਸ ਦੇਈਏ ਕੇ ਸੁਖਪਾਲ ਖਹਿਰਾ ਦੀਅਗਵਾਈ ਵਾਲੇ ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੇ ਦਾਅਵਾ ਕੀਤਾ ਹੈ

ਕਿ ਉਨ੍ਹਾਂ ਨੂੰ 12-13 ਵਿਧਾਇਕਾਂ ਨੇ ਬਠਿੰਡਾ ਕਨਵੈਨਸ਼ਨ ਵਿੱਚ ਪਹੁੰਚਣ ਦਾ ਭਰੋਸਾ ਦਿੱਤਾ ਹੈ। ਸੁਖਪਾਲ ਖਹਿਰਾ ਨਾਲ ਡਟ ਕੇ ਖੜ੍ਹੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਕਿਹਾ ਹੈ ਕਿ ਇਹ ਕਨਵੈਨਸ਼ਨ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੈ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਹੀ ਉਨ੍ਹਾਂ ਦੇ ਲੀਡਰ ਹਨ।ਕੰਵਰ ਸੰਧੂ ਨੇ ਕਿਹਾ ਕਿ 12-13 ਵਿਧਾਇਕਾਂ ਨੇ ਬਠਿੰਡਾ ਕਨਵੈਨਸ਼ਨ ਵਿੱਚ ਪਹੁੰਚਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਪਰਵਾਸੀ ਭਾਰਤੀਆਂ ਦੀ ਵੀ ਵੱਡੀ ਹਮਾਇਤ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਮੇਤ ਸਾਰਿਆਂ ਨੂੰ ਕਨਵੈਨਸ਼ਨ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ।

ਵਿਰੋਧੀ ਧੜੇ ਦੇ ਇਲਜ਼ਾਮਾਂ ਨੂੰ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਲੋਕ ਇਨਸਾਫ ਪਾਰਟੀ ਦੀ ਨਹੀਂ ਆਮ ਆਦਮੀ ਪਾਰਟੀ ਦੀ ਕਨਵੈਨਸ਼ਨ ਹੈ।ਕੰਵਰ ਸੰਧੂ ਨੇ ਕਿਹਾ ਕਿ ਪਾਰਟੀ ਦੇ ਵਰਕਰ ਨੂੰ ਸੇਧ ਦੇਣ ਲਈ ਬਠਿੰਡਾ ਕਨਵੈਨਸ਼ਨ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ‘ਚ ਪਾਰਟੀ ਇਕਾਈ ਦੀ ਖੁਦਮੁਖਤਾਰੀ ਦੀ ਮੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਹਾਈਕਮਾਨ ਨੂੰ ਪੰਜਾਬ ਦੇ ਲੀਡਰਾਂ ਨਾਲ ਸਲਾਹ ਕਰਨੀ ਚਾਹੀਦੀ ਹੈ।ਸੰਧੂ ਨੇ ਖਹਿਰਾ ਨੂੰ ਵਿਰੋਧੀ ਧਿਰ ਦੇ ਲੀਡਰ ਵਜੋਂ ਹਟਾਉਣ ਬਾਰੇ ਕਿਹਾ ਕਿ ਪੰਜਾਬ ਵਿਧਾਨ ਦੇ ਸਭਾ ਸਪੀਕਰ ਨੂੰ ਪਾਰਟੀ ਦੇ ਵਿਧਾਇਕਾਂ ਤੋਂ ਪਹਿਲਾਂ ਹੀ ਜਾਣਕਾਰੀ ਸੀ।

ਪਾਰਟੀ ਦੇ ਵਿਧਾਇਕਾਂ ਨੂੰ ਬਾਅਦ ‘ਚ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਪਾਰਟੀ ਹਾਈਕਮਾਨ ਨੇ ਵਿਧਾਇਕਾਂ ਦੀ ਰਾਏ ਲੈਣੀ ਵੀ ਜ਼ਰੂਰੀ ਨਹੀਂ ਸਮਝੀ।ਉਨ੍ਹਾਂ ਕਿਹਾ, "ਜੇਕਰ ਅਸੀਂ ਬਦਲ ਚਾਹੁੰਦੇ ਹਾਂ ਤਾਂ ਐਂਟੀ ਪਾਰਟੀ ਨਹੀਂ ਹਾਂ। ਵਿਰੋਧੀ ਧਿਰ ਦੇ ਲੀਡਰ ਦੀ ਚੋਣ ਦੌਰਾਨ ਸਾਰੇ ਵਿਧਾਇਕਾਂ ਨੂੰ ਪੁੱਛਿਆ ਜਾਂਦਾ ਸੀ, ਪਰ ਖਹਿਰਾ ਨੂੰ ਹਟਾਉਣ ਲਈ ਕਿਸੇ ਨੂੰ ਨਹੀਂ ਪੁੱਛਿਆ ਗਿਆ।"ਅਤੇ ਹੁਣ ਦੇਖਣਾ ਹੋਵੇਗਾ ਕਿ ਸੁਖਪਾਲ ਖਹਿਰਾ ਦੇ ਵਲੋਂ ਬਠਿੰਡਾ ਵਿਖੇ 2 ਅਗਸਤ ਨੂੰ ਹੋਣ ਵਾਲੀ ਕਨਵੈਨਸ਼ਨ ਕਿੰਨੀ ਕ ਸਿਰੇ ਚੜ੍ਹਦੀ ਹੈ।