ਨਵੀਂ ਕੌਮੀ ਸਿਖਿਆ ਨੀਤੀ ਵਿਰੁਧ ਬੇਰੁਜ਼ਗਾਰ ਬੀਐੱਡ ਅਧਿਆਪਕਾਂ 'ਚ ਵੀ ਰੋਸ                  

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੌਮੀ ਸਿਖਿਆ ਨੀਤੀ-2020 ਸਬੰਧੀ ਪੰਜਾਬ ਦੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ

New Education Policy

ਚੰਡੀਗੜ੍ਹ, 30 ਜੁਲਾਈ (ਨੀਲ ਭਲਿੰਦਰ ਸਿੰਘ)  : ਕੌਮੀ ਸਿਖਿਆ ਨੀਤੀ-2020 ਸਬੰਧੀ ਪੰਜਾਬ ਦੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਵੀ ਰੋਸ ਪ੍ਰਗਟਾਇਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਕਿਹਾ ਕਿ ਕੌਮੀ ਸਿਖਿਆ ਨੀਤੀ ਦਾ ਖਰੜਾ ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਦੂਜੀ ਸਰਕਾਰ ਬਣਨ ਤੋਂ ਤੁਰਤ ਬਾਅਦ ਲਿਆਂਦਾ ਗਿਆ ਸੀ। ਨਵੀਂ ਨੀਤੀ ਰਾਹੀਂ ਉਚੇਰੀਆਂ ਸੰਸਥਾਵਾਂ ਵਿਚ ਵੱਖ-ਵੱਖ ਵਿਚਾਰਾਂ, ਖੋਜਾਂ ਅਤੇ ਆਪਸੀ ਗਿਆਨ ਦੇ ਲੈਣ-ਦੇਣ ਨੂੰ ਕੰਟਰੋਲ ਕਰਨਾ ਅਤੇ ਦਹਾਕਿਆਂ ਤੋਂ ਚਲ ਰਹੀਆਂ ਸੰਸਥਾਵਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਇਸ ਨਵੀਂ ਨੀਤੀ ਤਹਿਤ ਅਧਿਆਪਕਾਂ ਦੀ ਭਰਤੀ ਲਈ ਇੰਟਰਵਿਊ ਅਤੇ ਡੈਮੋ ਦਾ ਜ਼ਿਕਰ ਹੈ,

ਜੋ ਸਰਾਸਰ ਗ਼ਲਤ ਤਰੀਕਾ ਹੈ। ਅਜਿਹੀ ਪ੍ਰਕਿਰਿਆ ਅਧਿਆਪਕ ਭਰਤੀ ਨੂੰ ਪੱਖਪਾਤ ਦਾ ਸ਼ਿਕਾਰ ਬਣਾ ਸਕਦੀ ਹੈ। ਅਧਿਆਪਕ ਭਰਤੀ ਸਿਰਫ਼ ਵਿਸ਼ੇ ਦੀ ਮੁਕਾਬਲਾ ਪ੍ਰੀਖਿਆ ਜਾਂ ਕੋਰਸ ਦੀ ਮੈਰਿਟ ਰਾਹੀਂ ਹੀ ਹੋਵੇ। ਇਹ ਸਿਖਿਆ ਨੀਤੀ ਉਸ ਸਮੇਂ ਆਈ ਹੈ ਜਦੋਂ ਮੁਲਕ ਦਾ ਵਿਕਾਸ ਮਾਡਲ ਪੂਰੀ ਤਰ੍ਹਾਂ ਨਵਉਦਾਰਵਾਦ ਦੀ ਚਰਮ ਸੀਮਾ ਉਪਰ ਪਹੁੰਚਣ ਨਾਲ ਜੁੜਿਆ ਹੋਇਆ ਹੈ। ਇਸ ਨੀਤੀ ਵਿਚ ਸਪੱਸ਼ਟ ਦਿਖਾਈ ਦਿੰਦਾ ਹੈ ਕਿ ਭਵਿੱਖ ਵਿਚ ਸਰਕਾਰ ਵਿਸ਼ੇਸ਼ ਕਰ ਕੇ ਉਚੇਰੀ ਸਿਖਿਆ ਤੋਂ ਪਾਸਾ ਵਟੇਗੀ ਅਤੇ ਚੱਲ ਰਹੀਆਂ ਸੰਸਥਾਵਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਵੇਗੀ। ਦੁਨੀਆ ਭਰ ਦੇ ਇਤਿਹਾਸ ਨੇ ਸਿੱਧ ਕੀਤਾ ਹੈ ਕਿ ਸਰਕਾਰ ਦੀ ਮਦਦ ਤੋਂ ਬਿਨਾਂ ਸਮੁੱਚੇ ਰੂਪ ਵਿਚ ਸਿਖਿਆ ਵਾਲਾ ਸਮਾਜ ਨਹੀਂ ਬਣ ਸਕਦਾ। ਇਸ ਕਰ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਖ਼ਦਸ਼ਾ ਹੈ ਕਿ ਸਿਖਿਆ ਦੇ ਖੇਤਰ 'ਚ ਅਧਿਆਪਕਾਂ ਦੀਆਂ ਅਸਾਮੀਆਂ 'ਤੇ ਵੱਡੇ ਪੱਧਰ 'ਤੇ ਕਟੌਤੀ ਹੋਵੇਗੀ।