ਛਾਏ ਰਹਿਣਗੇ ਬੱਦਲ, ਪੰਜਾਬ ਦੇ ਕਈ ਹਿੱਸਿਆਂ ਵਿਚ ਤੇਜ਼ ਬਾਰਿਸ਼ ਦੀ ਸੰਭਾਵਨਾ

ਏਜੰਸੀ

ਖ਼ਬਰਾਂ, ਪੰਜਾਬ

ਅਗਲੇ 48 ਤੋਂ 72 ਘੰਟਿਆਂ ਵਿਚ ਪੰਜਾਬ ਵਿਚ ਭਾਰੀ ਬਾਰਸ਼ ਹੋ ਸਕਦੀ ਹੈ।

Rain

ਚੰਡੀਗੜ੍ਹ : ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦਾ ਮੌਸਮ ਇਕ ਵਾਰ ਫਿਰ ਬਦਲ ਗਿਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਅਗਲੇ ਚਾਰ ਦਿਨ ਬੱਦਲ ਛਾਏ ਰਹਿਣਗੇ। ਹਾਲਾਂਕਿ ਇਸ ਤੋਂ ਪਹਿਲਾਂ ਅਨੁਮਾਨ ਲਗਾਇਆ ਗਿਆ ਸੀ ਕਿ ਸ਼ੁੱਕਰਵਾਰ ਤੋਂ ਮੌਸਮ ਸਾਫ ਹੋ ਜਾਵੇਗਾ, ਪਰ ਦੇਰ ਸ਼ਾਮ ਮੌਸਮ ਵਿਭਾਗ ਵੱਲੋਂ ਜਾਰੀ ਰਿਪੋਰਟ ਵਿਚ ਕਿਹਾ ਗਿਆ ਕਿ ਪੰਜਾਬ ਦੀਆਂ ਜ਼ਿਆਦਾਤਰ ਥਾਵਾਂ ’ਤੇ ਅਗਲੇ ਚਾਰ ਦਿਨ ਬੱਦਲ ਛਾਏ ਰਹਿਣਗੇ। ਕੁਝ ਸਥਾਨਾਂ ’ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।

ਇਸ ਦੇ ਨਾਲ ਹੀ ਦੱਸ ਦਈਏ ਕਿ ਕੱਲ੍ਹ ਆਈਐਮਡੀ ਨੇ ਕਿਹਾ ਸੀ ਅਗਲੇ 48 ਤੋਂ 72 ਘੰਟਿਆਂ ਵਿਚ ਪੰਜਾਬ ਵਿਚ ਭਾਰੀ ਬਾਰਸ਼ ਹੋ ਸਕਦੀ ਹੈ। ਰਾਜਸਥਾਨ ਦੇ ਕਈ ਇਲਾਕਿਆਂ ਵਿਚ ਅੱਜ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਦੌਰਾਨ ਇਨ੍ਹਾਂ ਰਾਜਾਂ ਵਿਚ ਮੀਂਹ  ‘ਸਕਾਈਮੈਟ ਵੈਦਰ’ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਗੰਗਾ ਨਦੀ ਦੇ ਇਲਾਕੇ ਵਾਲਾ ਪੱਛਮੀ ਬੰਗਾਲ

ਝਾਰਖੰਡ, ਦੱਖਣੀ ਬਿਹਾਰ ਦੇ ਕੁਝ ਹਿੱਸੇ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਦੇ ਕੁਝ ਹਿੱਸੇ, ਓਡੀਸ਼ਾ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਹਿੱਸੇ ਅਤੇ ਕੋਂਕਣ ਦੇ ਕੁਝ ਹਿੱਸੇ ਅਤੇ ਗੋਆ ਦੇ ਕੁਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਸੰਭਵ ਹੈ ਤੇ ਕੁਝ ਥਾਵਾਂ ਤੇ ਭਾਰੀ ਬਾਰਸ਼ ਵੀ ਹੋ ਸਕਦੀ ਹੈ।