ਸਿੱਧੂ ਮੂਸੇਵਾਲਾ ਦੇ ਕਤਲ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ 2 ਗੈਂਗਸਟਰਾਂ ਦਾ ਜੇਲ੍ਹ ਵਿਚ ਕੁਟਾਪਾ, ਮਾਮਲਾ ਦਰਜ
ਕੈਦੀ ਜੋਗਿੰਦਰ ਸਿੰਘ ਤੇ ਪਲਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ
Bathinda Jail
ਬਠਿੰਡਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਗੈਂਗਸਟਰ ਸਾਰਜ ਮਿੰਟੂ ਉਰਫ ਸਾਰਜ ਸੰਧੂ ਅਤੇ ਗੈਂਗਸਟਰ ਸਾਗਰ ਨਾਲ ਬਠਿੰਡਾ ਜੇਲ੍ਹ ਵਿਚ ਕੁੱਟਮਾਰ ਹੋਈ ਹੈ। ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਕੈਦੀ ਜੋਗਿੰਦਰ ਸਿੰਘ ਤੇ ਕੈਦੀ ਪਲਵਿੰਦਰ ਸਿੰਘ ਖ਼ਿਲਾਫ਼ ਬਠਿੰਡਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਸਾਰਜ ਸੰਧੂ ਉਰਫ਼ ਸਾਰਜ ਮਿੰਟੂ ਵੱਲੋਂ ਸਿੱਧੂ ਕਤਲ ਕਾਂਡ ਵਿੱਚ ਅਹਿਮ ਰੋਲ ਅਦਾ ਕੀਤਾ ਗਿਆ ਸੀ ਅਤੇ ਮਨਪ੍ਰੀਤ ਮੰਨਾ ਦੀ ਗੱਡੀ ਸ਼ੂਟਰਾਂ ਤੱਕ ਪਹੁੰਚਾਈ ਸੀ।
ਦਰਅਸਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਮੁਲਜ਼ਮਾਂ ਨੂੰ ਬਠਿੰਡਾ ਦੀ ਜੇਲ੍ਹ ਵਿਚ ਭੇਜ ਦਿੱਤਾ ਸੀ।