ਦਿਨ ਦਿਹਾੜੇ AAP ਕੌਂਸਲਰ ਦਾ ਕਤਲ, CCTV ਫੁਟੇਜ ਆਈ ਸਾਹਮਣੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੇਖੋ ਕਿਵੇਂ ਹਮਲਾਵਰਾਂ ਨੇ ਬਗ਼ੈਰ ਡਰ ਤੋਂ ਚਲਾਈਆਂ ਗੋਲੀਆਂ

AAP councilor's murder in broad daylight, CCTV footage surfaced

ਮਾਲੇਰਕੋਟਲਾ: ਮਾਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਨਗਰ ਕੌਂਸਲਰ ਅਕਬਰ ਭੋਲੀ ਨੂੰ ਗੋਲੀ ਮਾਰਨ ਦੇ ਮਾਮਲੇ ਵਿੱਚ ਹੁਣ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜਿਸ 'ਚ ਸਾਫ ਨਜ਼ਰ ਆ ਰਿਹਾ ਹੈ ਕਿ ਅਕਬਰ ਭੋਲਾ ਜਿਮ 'ਚੋਂ ਬਾਹਰ ਨਿਕਲਦਾ ਹੈ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਹੈ ਅਤੇ ਇਕ-ਦੋ ਸਕਿੰਟ ਗੱਲ ਕਰਨ ਤੋਂ ਬਾਅਦ ਅਚਾਨਕ ਉਸ 'ਤੇ ਗੋਲੀ ਚਲਾ ਦਿੰਦਾ ਹੈ।

ਜਿਸ ਤੋਂ ਬਾਅਦ ਉਹ ਉਥੋਂ ਭੱਜ ਗਿਆ। ਘਟਨਾ ਦੀ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਨਾਲ ਹੀ ਇਸ ਘਟਨਾ ਨੇ ਇਕ ਵਾਰ ਫਿਰ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਦੱਸ ਦੇਈਏ ਕਿ ਅੱਜ ਸਵੇਰੇ ਨਗਰ ਕੌਂਸਲਰ ਦੀ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਦੱਸਿਆ ਕਿ ਅਕਬਰ ਭੋਲੀ ਨੂੰ ਨੇੜਿਉਂ ਗੋਲੀ ਮਾਰੀ ਗਈ ਜਦੋਂ ਉਹ ਜਿੰਮ ਵਿੱਚ ਸੀ। ਮਲੇਰਕੋਟਲਾ ਦੀ ਸੀਨੀਅਰ ਪੁਲਿਸ ਕਪਤਾਨ ਅਵਨੀਤ ਕੌਰ ਸਿੱਧੂ ਨੇ ਕਿਹਾ, “ਇੱਕ ਵਿਅਕਤੀ ਨੇ ਜਿੰਮ ਵਿੱਚ ਦਾਖਲ ਹੋ ਕੇ ਉਸ (ਅਕਬਰ) ਨੂੰ ਗੋਲੀ ਮਾਰ ਦਿੱਤੀ। ਪੁਲਿਸ ਨੇ ਦੱਸਿਆ ਕਿ ਗੋਲੀ ਲੱਗਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਸਿੱਧੂ ਨੇ ਕਿਹਾ ਕਿ ਹਮਲਾਵਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।