CM ਮਾਨ ਨੇ ਪੰਜਾਬ ਦੇ ਪਹਿਲਵਾਨ ਜਸਪੂਰਨ ਸਿੰਘ ਨੂੰ ਕਾਂਸੀ ਦਾ ਤਮਗਾ ਜਿੱਤਣ ‘ਤੇ ਦਿੱਤੀਆਂ ਵਧਾਈਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਸਪੂਰਨ ਸਿੰਘ ਨੇ ਇਟਲੀ ਵਿੱਚ ਹੋਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸੂਬੇ ਦਾ ਨਾਂ ਕੀਤਾ ਰੌਸ਼ਨ

photo

 

ਚੰਡੀਗੜ੍ਹ: ਇੱਕ ਪਾਸੇ ਜਿੱਥੇ ਦੇਸ਼ ਦੇ ਖਿਡਾਰੀ ਰਾਸ਼ਟਰਮੰਡਲ ਖੇਡਾਂ 2022 ਵਿੱਚ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਪਹਿਲਵਾਨ ਜਸਪੂਰਨ ਸਿੰਘ ਨੇ ਇਟਲੀ ਵਿੱਚ ਹੋਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਸੀ.ਐਮ ਮਾਨ ਨੇ ਟਵੀਟ ਕਰਕੇ ਲਿਖਿਆ, ''ਇਟਲੀ 'ਚ ਚੱਲ ਰਹੀ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਕਾਂਸੀ ਦਾ ਤਗਮਾ ਜਿੱਤਣ 'ਤੇ ਪੰਜਾਬ ਦੇ ਪਹਿਲਵਾਨ ਜਸਪੁਰਨ ਸਿੰਘ ਨੂੰ ਵਧਾਈਆਂ। ਖੁਸ਼ੀ ਹੈ ਕਿ ਪੰਜਾਬ ਨੇ ਕੁਸ਼ਤੀ 'ਚ ਫਿਰ ਤੋਂ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਸਾਡੀ ਵਿਰਾਸਤ 'ਚ ਪੰਜਾਬ ਦੇ ਨਾਲ-ਨਾਲ ਖੇਡ ਕੁਸ਼ਤੀ ਭਾਰਤ ਨੂੰ ਮਾਣ ਦੇਣ ਲਈ ਵਧਾਈਆਂ। ਭਵਿੱਖ ਲਈ ਸ਼ੁੱਭਕਾਮਨਾਵਾਂ।