Hoshiarpur News : ਹੁਸ਼ਿਆਰਪੁਰ 'ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ,ਫਲੈਕਸ ਲਗਾਉਂਦੇ ਸਮੇਂ ਵਾਪਰਿਆ ਹਾਦਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਰਿਵਾਰ 'ਚ ਇਕਲੌਤਾ ਕਮਾਉਣ ਵਾਲਾ ਸੀ ਮ੍ਰਿਤਕ

young man died

Hoshiarpur News : ਹੁਸ਼ਿਆਰਪੁਰ ਸ਼ਹਿਰ 'ਚ ਇੱਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੌਜਵਾਨ ਫਲੈਕਸ ਲਗਾ ਰਿਹਾ ਸੀ। ਮ੍ਰਿਤਕ ਦੀ ਪਛਾਣ ਸੌਰਵ ਕੋਹਲੀ ਪੁੱਤਰ ਤਿਰਲੋਕ ਨਾਥ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਸੌਰਵ ਕੋਹਲੀ ਫਲੈਕਸ ਦਾ ਕੰਮ ਕਰਦਾ ਸੀ। ਮੰਗਲਵਾਰ ਸ਼ਾਮ ਨੂੰ ਉਹ ਪਿੰਡ ਸ਼ੇਰਗੜ੍ਹ ਨੇੜੇ ਛਾਉਣੀ ਕਲਾਂ ਵਿੱਚ ਫਲੈਕਸ ਲਗਾਉਣ ਗਿਆ ਸੀ। ਫਲੈਕਸ ਲਗਾਉਂਦੇ ਸਮੇਂ ਲੋਹੇ ਦਾ ਐਂਗਲ ਬਿਜਲੀ ਦੀਆਂ ਤਾਰਾਂ ਨੂੰ ਛੂਹ ਗਿਆ, ਜਿਸ ਕਾਰਨ ਜ਼ੋਰਦਾਰ ਝਟਕਾ ਲੱਗਾ।

ਪਰਿਵਾਰ 'ਚ ਇਕਲੌਤਾ ਕਮਾਉਣ ਵਾਲਾ ਸੀ ਮ੍ਰਿਤਕ 

ਮੌਕੇ 'ਤੇ ਮੌਜੂਦ ਲੋਕਾਂ ਨੇ ਉਸ ਨੂੰ ਗੰਭੀਰ ਹਾਲਤ 'ਚ ਨਜ਼ਦੀਕੀ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੌਰਵ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ। ਉਸ ਦੀ ਕਮਾਈ ਨਾਲ ਹੀ ਘਰ ਦਾ ਗੁਜ਼ਾਰਾ ਚੱਲ ਰਿਹਾ ਸੀ। ਸੌਰਵ ਦੇ ਪਿਤਾ ਅਧਰੰਗ ਦੇ ਮਰੀਜ਼ ਹਨ, ਉਨ੍ਹਾਂ ਦੀ ਹਾਲਤ ਵੀ ਠੀਕ ਨਹੀਂ ਰਹਿੰਦੀ। ਇਸ ਘਟਨਾ ਨੇ ਪਰਿਵਾਰ ਤੋਂ ਉਨ੍ਹਾਂ ਦਾ ਸਹਾਰਾ ਖੋਹ ਲਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਵਾਰਡ ਦੇ ਕੌਂਸਲਰ ਪ੍ਰਦੀਪ ਕੁਮਾਰ ਬਿੱਟੂ ਅਤੇ ਜ਼ਿਲ੍ਹਾ ਭਾਜਪਾ ਜਨਰਲ ਸਕੱਤਰ ਸੁਰੇਸ਼ ਭਾਟੀਆ ਨੇ ਵੀ ਕੋਹਲੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਭਾਟੀਆ ਨੇ ਕਿਹਾ ਕਿ ਸੌਰਵ ਦੀ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।