Gurdaspur News: ਟੋਕਾ ਮਸ਼ੀਨ ਤੋਂ ਕਰੰਟ ਲੱਗਣ ਨਾਲ 2 ਨੌਜਵਾਨਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਦਕਿ ਇਕ ਨੌਜਵਾਨ ਗੰਭੀਰ ਰੂਪ ਵਿਚ ਹੋਇਆ ਜ਼ਖ਼ਮੀ

2 youths death Gurdaspur News in punjabi

2 youths death Gurdaspur News in punjabi : ਗੁਰਦਾਸਪੁਰ ਤੋਂ ਇਸ ਵੇਲੇ ਦੀ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਇਥੇ ਪਿੰਡ ਦਬੁੜੀ ਵਿਚ ਕਰੰਟ ਲੱਗਣ ਨਾਲ 2 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਪੱਠੇ ਕੁਤਰਦੇ ਸਮੇਂ ਟੋਕੇ ਵਿਚ ਕਰੰਟ ਆ ਗਿਆ ਜਿਸ ਕਾਰਨ ਤਿੰਨ ਨੌਜਵਾਨ ਬੁਰੀ ਤਰ੍ਹਾਂ ਨਾਲ ਕਰੰਟ ਦੀ ਲਪੇਟ ਵਿਚ ਆ ਗਏ, ਜਿਨ੍ਹਾਂ ਵਿਚੋਂ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਅਨੁਸਾਰ ਇਹ ਤਿੰਨੇ ਨੌਜਵਾਨ ਖੇਤੀਬਾੜੀ ਕਰਦੇ ਸਨ ਅਤੇ ਇਨ੍ਹਾਂ ਵਿਚ ਜਸਵਿੰਦਰ ਸਿੰਘ ਠਾਕੁਰ ਅਤੇ ਅਰਜਨ ਸਿੰਘ ਠਾਕੁਰ ਦੋਵੇਂ ਭਰਾ ਸਨ, ਜਿਨ੍ਹਾਂ ਵਿਚੋਂ ਜਸਵਿੰਦਰ ਸਿੰਘ ਉਮਰ 30 ਸਾਲ ਅਤੇ ਗਗਨ ਸਿੰਘ (26) ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਅਰਜਨ ਸਿੰਘ ਠਾਕੁਰ ਗੰਭੀਰ ਰੂਪ ਵਿਚ ਜ਼ਖ਼ਮੀ ਹੈ, ਜਿਸ ਦਾ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।


"(For more news apart from “2 youths death Gurdaspur News in punjabi , ” stay tuned to Rozana Spokesman.)