Gurdaspur News : ਲੱਦਾਖ ‘ਚ ਸ਼ਹੀਦ ਹੋਏ ਨਾਇਕ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ ਸ਼ਮਸ਼ੇਰਪੁਰ
Gurdaspur News : ਜੱਦੀ ਪਿੰਡ 'ਚ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ, ਬੀਤੇ ਦਿਨ ਢਿੱਗਾਂ ਡਿੱਗਣ ਕਾਰਨ ਦੋ ਜਵਾਨ ਹੋਏ ਸਨ ਸ਼ਹੀਦ
Gurdaspur News in Punjabi : ਲੱਦਾਖ ‘ਚ ਸ਼ਹੀਦ ਹੋਏ ਨਾਇਕ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਗੁਰਦਾਸਪੁਰ ਦੇ ਪਿੰਡ ਸ਼ਮਸ਼ੇਰਪੁਰ ਪਹੁੰਚਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸ਼ਹੀਦ ਜਵਾਨ ਦਾ ਜੱਦੀ ਪਿੰਡ ਸ਼ਮਸ਼ੇਰਪੁਰ’ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ।
ਦੱਸ ਦੇਈਏ ਕਿ ਬੀਤੇ ਦਿਨ ਢਿੱਗਾਂ ਡਿੱਗਣ ਕਾਰਨ ਪੰਜਾਬ ਦੇ ਦੋ ਫੌਜੀ ਜਵਾਨ ਸ਼ਹੀਦ ਹੋ ਗਏ ਸੀ। ਇਹ ਹਾਦਸਾ ਲੱਦਾਖ ਦੀ ਗਲਵਾਨ ਘਾਟੀ ਵਿਖੇ ਹੋਈ ਲੈਂਡਸਲਾਇਡਿੰਗ ‘ਚ ਪਠਾਨਕੋਟ ਦੇ ਜਵਾਨ ਭਾਨੂ ਪ੍ਰਤਾਪ ਸਿੰਘ ਅਤੇ ਗੁਰਦਾਸਪੁਰ ਦੇ ਪਿੰਡ ਸ਼ਮਸ਼ੇਰਪੁਰ ਦੇ ਦਲਜੀਤ ਸਿੰਘ ਦੇ ਸ਼ਹੀਦ ਹੋਣ ਅਤੇ 3 ਹੋਰ ਜਵਾਨਾਂ ਦੇ ਜਖ਼ਮੀ ਹੋ ਗਏ ਸੀ।
ਸ਼ਹੀਦ ਜਵਾਨਾਂ ਦੀ ਪਛਾਣ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਸਿੰਘ ਅਤੇ ਨਾਇਕ ਦਲਜੀਤ ਸਿੰਘ ਵਜੋਂ ਹੋਈ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
(For more news apart from body martyred Naik Daljit Singh in Ladakh reached Shamsherpur village News in Punjabi, stay tuned to Rozana Spokesman)