ਜਸਵੀਰ ਸਿੰਘ ਗੜ੍ਹੀ ਵਲੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ।

Jasvir Singh Garhi meets Finance Minister Advocate Harpal Singh Cheema

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ।

ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਸੂਬੇ ਦੇ ਅਨੂਸੂਚਿਤ ਜਾਤੀਆਂ ਦੇ ਲੋਕਾਂ ਨਾਲ ਸਬੰਧਤ ਕਈ ਮਾਮਲਿਆਂ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ। ਸਰਦਾਰ ਗੜ੍ਹੀ ਨੇ ਇਸ ਮੌਕੇ ਅਨੂਸੂਚਿਤ ਜਾਤੀਆਂ ਕਮਿਸ਼ਨ ਨੇ ਕੰਮਕਾਜ ਬਾਰੇ ਵੀ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਨਾਲ ਹੀ ਕਮਿਸ਼ਨ ਨਾਲ ਸਬੰਧਤ ਪੈਡਿੰਗ ਮਾਮਲਿਆਂ ਦੇ ਜਲਦ ਨਿਪਟਾਰੇ ਦੀ ਵੀ ਗੱਲ ਕੀਤੀ ਤਾਂ ਜ਼ੋ ਸੂਬੇ ਦੇ ਅਨੂਸੂਚਿਤ ਜਾਤੀਆਂ ਦੇ ਲੋਕਾਂ ਨੂੰ ਇਨਸਾਫ਼ ਦੀ ਪ੍ਰੀਕ੍ਰਿਆ ਨੂੰ ਹੋਰ ਤੇਜ਼ ਅਤੇ ਸੁਚਾਰੂ ਕੀਤਾ ਜਾ ਸਕੇ। ਉਨ੍ਹਾਂ ਕਮਿਸ਼ਨ ਦੇ ਮੌਜੂਦਾ ਵਰਕ ਲੋਡ ਦੇ ਮੱਦੇਨਜ਼ਰ ਹੋਰ ਸਟਾਫ ਦਿਵਾਉਣ ਦੀ ਵੀ ਮੰਗ ਕੀਤੀ।

 ਸਰਦਾਰ ਗੜ੍ਹੀ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਕਮਿਸ਼ਨ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ।