ਮਹਿਲਾਵਾਂ ਦੀ ਬੁਲੰਦ ਆਵਾਜ਼ ਬਣ ਕੇ ਸਾਡੇ 'ਚ ਮੌਜੂਦ ਰਹਿਣਗੇ ਅੰਮ੍ਰਿਤਾ ਪ੍ਰੀਤਮ - CM ਕੈਪਟਨ

ਏਜੰਸੀ

ਖ਼ਬਰਾਂ, ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਸਾਹਿਤ ਵਿਚ ਉਨ੍ਹਾਂ ਦੇ ਪਾਏ ਯੋਗਦਾਨ ਨੂੰ ਮੈਂ ਸਲਾਮ ਕਰਦਾ ਹਾਂ।

Captain Amarinder Singh

ਚੰਡੀਗੜ੍ਹ - ਅੱਜ ਅੰਮ੍ਰਿਤਾ ਪ੍ਰੀਤਮ ਦਾ 101ਵਾਂ ਜਨਮਦਿਨ ਹੈ। ਇਸ ਖਾਸ ਮੌਕੇ ਤੇ ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਸਾਹਿਤ ਵਿਚ ਉਨ੍ਹਾਂ ਦੇ ਪਾਏ ਯੋਗਦਾਨ ਨੂੰ ਮੈਂ ਸਲਾਮ ਕਰਦਾ ਹਾਂ। ਪੰਜਾਬ ਸਾਹਿਤ ਨੂੰ ਉਨ੍ਹਾਂ ਦੀ ਜੋ ਦੇਣ ਹੈ ਉਹ ਹਮੇਸ਼ਾ ਸਾਡੇ ਵਿਚ ਜੀਊਂਦੀ ਰਹੇਗੀ ਤੇ ਅੰਮ੍ਰਿਤਾ ਪ੍ਰੀਤਮ ਜੀ ਪੰਜਾਬ ਦੀਆਂ ਮਹਿਲਾਵਾਂ ਦੀ ਬੁਲੰਦ ਆਵਾਜ਼ ਬਣ ਕੇ ਹਮੇਸ਼ਾ ਸਾਡੇ ਵਿੱਚ ਮੌਜੂਦ ਰਹਿਣਗੇ। ਮੁੱਖ ਮੰਤਰੀ ਨੇ ਆਪਣੇ ਫੇਸਬੁੱਕ ਪੇਜ਼ 'ਤੇ ਵੀ ਅੰਮ੍ਰਿਤਾ ਪ੍ਰੀਤਮ ਬਾਰੇ ਪੋਸਟ ਸ਼ੇਅਰ ਕੀਤੀ ਹੈ। 

ਦੱਸ ਦਈਏ ਕਿ ਅੰਮ੍ਰਿਤਾ ਪ੍ਰੀਤਮ ਦਾ ਜਨਮ ਦਾ ਨਾਂ ਅਮ੍ਰਿਤਾ ਸੀ। ਅਮ੍ਰਿਤਾ ਨੂੰ ਪੰਜਾਬੀ ਭਾਸ਼ਾ ਦੇ ਪ੍ਰਮੁੱਖ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿਚ ਪੰਜਾਬੀ ਲੋਕ ਗੀਤਾਂ ਦਾ ਇਕ ਸੰਗ੍ਰਿਹ ਅਤੇ ਇਕ ਆਤਮਕਥਾ ਵੀ ਹੈ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿਚ ਅਨੁਵਾਦ ਵੀ ਕੀਤਾ ਗਿਆ ਹੈ।