ਪੰਜਾਬ ਪੁਲਿਸ ਨੇ ਇਕ ਹੋਰ ਅਤਿਵਾਦੀ ਹਮਲਾ ਕੀਤਾ ਨਾਕਾਮ, 2 ਹੈਂਡ ਗ੍ਰਨੇਡ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅਤਿਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ।

Punjab Police thwart another likely terrorist attack

 

ਚੰਡੀਗੜ੍ਹ/ਤਰਨ ਤਾਰਨ: ਵਿਦੇਸ਼ੀ ਅਤਿਵਾਦੀ ਸੰਗਠਨਾਂ ਨਾਲ ਜੁੜਿਆ ਅਤਿਵਾਦੀ ਸਰੂਪ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਜੌਹਲ ਧਾਈਵਾਲਾ ਦਾ ਰਹਿਣ ਵਾਲਾ ਹੈ, ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅਤਿਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ (DGPC Dinkar Gupta) ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਵੱਲੋਂ ਉਸ ਪਾਸੋਂ ਚੀਨ ਦੇ ਬਣੇ ਪੀ-86 ਮਾਰਕੇ ਦੇ 2 ਜ਼ਿੰਦਾ ਹੱਥਗੋਲੇ ਵੀ ਬਰਾਮਦ ਕੀਤੇ ਗਏ ਹਨ।

ਹੋਰ ਪੜ੍ਹੋ: ਭਾਜਪਾ ਨੂੰ ਝਟਕਾ! ਬੰਗਾਲ ਵਿਚ ਇਕ ਹੋਰ ਭਾਜਪਾ ਵਿਧਾਇਕ ਟੀਐਮਸੀ 'ਚ ਸ਼ਾਮਲ

ਡੀਜੀਪੀ ਨੇ ਦੱਸਿਆ ਕਿ ਸਰੂਪ ਸਿੰਘ ਨੂੰ ਤਰਨਤਾਰਨ ਪੁਲਿਸ ਵੱਲੋਂ ਸੋਮਵਾਰ ਨੂੰ ਅੰਮ੍ਰਿਤਸਰ-ਹਰੀਕੇ ਰੋਡ 'ਤੇ ਇੱਕ ਚੌਕੀ ਵਿਖੇ ਸ਼ੱਕ ਦੇ ਆਧਾਰ 'ਤੇ ਫੜਿਆ ਗਿਆ ਸੀ। ਇਹ ਗ੍ਰਿਫ਼ਤਾਰੀ ਉਸ ਸਮੇਂ ਹੋਈ ਹੈ ਜਦੋਂ ਪੰਜਾਬ ਵਿੱਚ ਹੱਥਗੋਲਿਆਂ ਅਤੇ ਆਰਡੀਐਕਸ ਨਾਲ ਭਰੇ ਟਿਫਿਨ ਬਾਕਸਾਂ ਤੋਂ ਇਲਾਵਾ ਹੋਰ ਹਥਿਆਰ ਅਤੇ ਗੋਲੀ ਸਿੱਕੇ ਦੀ ਬਰਾਮਦਗੀ ਹੋ ਰਹੀ ਹੈ, ਜੋ ਕਿ ਵਿਦੇਸ਼ ਆਧਾਰਤ ਅਤਿਵਾਦੀ ਆਗੂਆਂ ਅਤੇ ਦੇਸ਼ ਵਿਰੋਧੀ ਅਨਸਰਾਂ ਵੱਲੋਂ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਵੱਡੀਆਂ ਕੋਸ਼ਿਸ਼ਾਂ ਦਾ ਸੰਕੇਤ ਹੈ। 

ਹੋਰ ਪੜ੍ਹੋ: 20 ਸਾਲ ਬਾਅਦ ਅਫ਼ਗਾਨਿਸਤਾਨ ਤੋਂ ਅਮਰੀਕੀ ਫੌਜ ਦੀ 'ਘਰ ਵਾਪਸੀ', ਤਾਲਿਬਾਨ ਨੇ ਮਨਾਇਆ ਜਸ਼ਨ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਵੀ 8 ਅਗਸਤ, 2021 ਨੂੰ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਲੋਪੋਕੇ ਦੇ ਪਿੰਡ ਦੱਲੇਕੇ ਤੋਂ ਟਿਫਿਨ ਬੰਬ ਦੇ ਨਾਲ ਨਾਲ ਉਪਰੋਕਤ ਮਾਰਕੇ ਨਾਲ ਮਿਲਦੇ ਜੁਲਦੇ ਪੰਜ ਹੱਥਗੋਲੇ ਬਰਾਮਦ ਕੀਤੇ ਸਨ ਜਦੋਂ ਕਿ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ, ਅੰਮ੍ਰਿਤਸਰ ਵੱਲੋਂ ਵੀ 16 ਅਗਸਤ, 2021 ਨੂੰ ਅੰਮ੍ਰਿਤਪਾਲ ਸਿੰਘ ਅਤੇ ਸ਼ੰਮੀ ਕੋਲੋਂ ਹੋਰ ਹਥਿਆਰਾਂ ਸਮੇਤ ਉਪਰੋਕਤ ਮਾਰਕੇ ਅਤੇ ਮਾਡਲ (ਪੀ-86) ਦੇ ਦੋ ਹੱਥਗੋਲੇ ਬਰਾਮਦ ਕੀਤੇ ਗਏ ਸਨ। ਇਸੇ ਤਰ੍ਹਾਂ, ਕਪੂਰਥਲਾ ਪੁਲਿਸ ਵੱਲੋਂ 20 ਅਗਸਤ, 2021 ਨੂੰ ਫਗਵਾੜਾ ਤੋਂ ਗੁਰਮੁਖ ਸਿੰਘ ਬਰਾੜ ਅਤੇ ਉਸ ਦੇ ਸਾਥੀ ਪਾਸੋਂ ਇਸੇ ਤਰ੍ਹਾਂ ਦੇ ਦੋ ਜ਼ਿੰਦਾ ਹੱਥਗੋਲੇ, ਇੱਕ ਜ਼ਿੰਦਾ ਟਿਫਿਨ ਬੰਬ ਅਤੇ ਹੋਰ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਸੀ।

 ਹੋਰ ਪੜ੍ਹੋ: ਕਪੂਰਥਲਾ ਪੁਲਿਸ ਵੱਲੋਂ ਡਰੱਗ ਸਿੰਡੀਕੇਟ ਦਾ ਪਰਦਾਫਾਸ਼, 100 ਕਰੋੜ ਦੀ ਹੈਰੋਇਨ ਜ਼ਬਤ, 2 ਗ੍ਰਿਫ਼ਤਾਰ

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਸਰੂਪ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਹ ਸੋਸ਼ਲ ਮੀਡੀਆ ਰਾਹੀਂ ਵਿਦੇਸ਼ੀ ਅਧਾਰਤ ਅਤਿਵਾਦੀ ਸੰਚਾਲਕਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਨ੍ਹਾਂ ਨੇ ਉਸ ਨੂੰ ਹੋਰ ਕੱਟੜਪੰਥੀ ਬਣਾਇਆ ਅਤੇ ਪੰਜਾਬ ਵਿੱਚ ਅਤਿਵਾਦੀ ਕਾਰਵਾਈਆਂ ਨੂੰ ਅੰਜ਼ਾਮ ਦੇਣ ਲਈ ਪ੍ਰੇਰਿਤ ਕੀਤਾ।

ਹੋਰ ਪੜ੍ਹੋ: ਯੋਗੀ ਸਰਕਾਰ ਦਾ ਐਲਾਨ- ਮਥੁਰਾ ਵਿਚ ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਲੱਗੇਗੀ ਪਾਬੰਦੀ

ਡੀਜੀਪੀ ਨੇ ਦੱਸਿਆ ਕਿ ਸਰੂਪ ਨੇ ਅੱਗੇ ਖੁਲਾਸਾ ਕੀਤਾ ਕਿ ਉਸ ਦੇ ਵਿਦੇਸ਼ੀ ਸੰਚਾਲਕਾਂ ਨੇ ਉਸ ਲਈ 2 ਹੱਥਗੋਲਿਆਂ ਦੀ ਖੇਪ ਦਾ ਪ੍ਰਬੰਧ ਕੀਤਾ। ਉਹਨਾਂ ਅੱਗੇ ਦੱਸਿਆ ਕਿ ਸਰੂਪ ਪਹਿਲਾਂ ਹੀ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਕੁਝ ਸੰਵੇਦਨਸ਼ੀਲ ਟਾਰਗੇਟਾਂ ਦੀ ਰੈਕੀ ਕਰ ਚੁੱਕਾ ਸੀ। ਉਹਨਾਂ ਅੱਗੇ ਦੱਸਿਆ ਕਿ ਮੁਲਜ਼ਮ ਦੇ ਮੋਬਾਈਲ ਫੋਨ ਵਿੱਚੋਂ ਉਸ ਦੇ ਵਿਦੇਸ਼ੀ ਸੰਚਾਲਕਾਂ ਵੱਲੋਂ ਹੱਥਗੋਲੇ ਨੂੰ ਸਫ਼ਲਤਾਪੂਰਵਕ ਵਿਸਫੋਟ ਕਰਨ ਬਾਰੇ ਦੱਸਦੇ ਹੋਏ ਇੱਕ ਸਿਖਲਾਈ ਵੀਡੀਓ ਵੀ ਬਰਾਮਦ ਕੀਤੀ ਗਈ ਹੈ। 

ਹੋਰ ਪੜ੍ਹੋ: ਰਮਨ ਕੌਰ ਸਿੱਧੂ ਨੇ ਵਧਾਇਆ ਪੰਜਾਬ ਤੇ ਪੰਜਾਬੀਅਤ ਦਾ ਮਾਣ, ਯੂਐਸ ਨੇਵੀ ਵਿਚ ਬਣੀ ਲੈਫ਼ਟੀਨੈਂਟ

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਵਿਆਪਕ ਅਤਿਵਾਦੀ ਨੈੱਟਵਰਕ ਅਤੇ ਉਨ੍ਹਾਂ ਦੀਆਂ ਯੋਜਨਾਵਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਇਹ ਸਾਰੀਆਂ ਖੇਪਾਂ ਸਰਹੱਦ ਪਾਰੋਂ ਵੱਖ-ਵੱਖ ਅਤਿਵਾਦੀ ਸੰਗਠਨਾਂ ਵੱਲੋਂ ਪੰਜਾਬ ਵਿੱਚ ਅਤਿਵਾਦੀ ਹਮਲਿਆਂ ਨੂੰ ਅੰਜ਼ਾਮ ਦੇਣ ਲਈ ਭੇਜੀਆਂ ਜਾ ਰਹੀਆਂ ਹਨ। ਇਸ ਦੌਰਾਨ, ਐਫਆਈਆਰ ਨੰਬਰ 217 ਮਿਤੀ 30 ਅਗਸਤ, 2021 ਨੂੰ ਵਿਸਫੋਟਕ ਪਦਾਰਥ (ਸੋਧ) ਐਕਟ ਦੀ ਧਾਰਾ 3, 4 ਅਤੇ 5 ਅਧੀਨ ਸਿਟੀ ਪੁਲਿਸ ਸਟੇਸ਼ਨ ਤਰਨਤਾਰਨ ਵਿਖੇ ਦਰਜ ਕੀਤੀ ਗਈ ਹੈ।