Breaking: ਹਿਮਾਚਲ 'ਚ MLA ਰਾਣਾ ਗੁਰਜੀਤ ਸਿੰਘ ਦੀ ਖੱਡ 'ਚ ਡਿੱਗੀ ਕਾਰ

ਏਜੰਸੀ

ਖ਼ਬਰਾਂ, ਪੰਜਾਬ

ਹਾਦਸੇ 'ਚ ਵਾਲ-ਵਾਲ ਬਚੇ ਰਾਣਾ ਗੁਰਜੀਤ ਅਤੇ ਉਨ੍ਹਾਂ ਦੇ ਸਾਥੀ

Breaking: MLA Rana Gurjit Singh's car fell into a ravine in Himachal

 

ਕਪੂਰਥਲਾ : ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕਾਰ ਹਿਮਾਚਲ ਦੇ ਚੈਲ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ 'ਚ ਰਾਣਾ ਗੁਰਜੀਤ ਸਿੰਘ ਦੀ ਕਾਰ ਖੱਡ 'ਚ ਡਿੱਗ ਗਈ ਪਰ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਜਾਨ ਬਚ ਗਈ। ਰਾਣਾ ਗੁਰਜੀਤ ਨੂੰ ਗੱਡੀ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਵੀ ਉਥੇ ਮੌਜੂਦ ਹਨ।