ਪੰਜਾਬ ਪੁਲਿਸ ਦੇ ਮੁਲਾਜ਼ਮ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ
ਸੁਸਾਈਡ ਨੋਟ ਵਿਚ ਪਤਨੀ ਤੇ ਪ੍ਰੇਮਿਕਾ ਸਣੇ 15 ਲੋਕਾਂ ’ਤੇ ਲਗਾਏ ਇਲਜ਼ਾਮ
ਲੁਧਿਆਣਾ: ਲੁਧਿਆਣਾ ਕਮਿਸ਼ਨਰੇਟ ਦੇ ਥਾਣਾ ਲਾਡੋਵਾਲ ਵਿਚ ਤੈਨਾਤ ਸਿਪਾਹੀ ਜਤਿੰਦਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਸਿਪਾਹੀ ਮੁੱਲਾਂਪੁਰ ਦਾਖਾ ਦੇ ਪਿੰਡ ਜੰਗਪੁਰ ਦਾ ਰਹਿਣ ਵਾਲਾ ਸੀ। ਜਤਿੰਦਰ ਸਿੰਘ ਦੀ ਜੇਬ 'ਚੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿਚ ਉਸ ਨੇ ਅਪਣੀ ਮੌਤ ਲਈ ਅਪਣੀ ਪਤਨੀ ਅਤੇ ਪ੍ਰੇਮਿਕਾ ਸਮੇਤ ਕੁੱਲ 15 ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਇਹ ਵੀ ਪੜ੍ਹੋ: ਨਸ਼ਾ ਤਸਕਰੀ ’ਚ ਸ਼ਾਮਲ ਲਾਹੌਰ ਦਾ ਡੀਐਸਪੀ ਮਜ਼ਹਰ ਇਕਬਾਲ ਗ੍ਰਿਫ਼ਤਾਰ
ਥਾਣਾ ਸੁਧਾਰ ਦੇ ਇੰਚਾਰਜ ਸ਼ਰਨਜੀਤ ਸਿੰਘ ਨੇ ਦਸਿਆ ਕਿ ਮ੍ਰਿਤਕ ਸਿਪਾਹੀ ਜਤਿੰਦਰ ਸਿੰਘ ਦੀ ਮਾਤਾ ਜਸਵਿੰਦਰ ਕੌਰ ਦੀ ਸ਼ਿਕਾਇਤ ’ਤੇ 15 ਵਿਅਕਤੀਆਂ ਵਿਰੁਧ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਇਲਜ਼ਾਮ ਤਹਿਤ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ: ਹਰਿਆਣਾ ਦੀ ਯੂਨੀਵਰਸਿਟੀ ਵਿਚ ਪੈਰਾਂ ਨਾਲ ਤਿਆਰ ਹੋ ਰਿਹਾ ਖਾਣਾ, ਵੀਡੀਉ ਸਾਹਮਣੇ ਆਉਣ ਮਗਰੋਂ ਹੋਈ ਕਾਰਵਾਈ
ਦਸਿਆ ਦਾ ਰਿਹਾ ਹੈ ਕਿ ਕਾਂਸਟੇਬਲ ਜਤਿੰਦਰ ਸਿੰਘ ਨੇ ਦੋ ਵਿਆਹ ਕਰਵਾਏ ਸਨ ਅਤੇ ਫਿਲਹਾਲ ਉਹ ਅਪਣੀ ਪ੍ਰੇਮਿਕਾ ਨਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਿਹਾ ਸੀ। ਇਸ ਕਾਰਨ ਘਰ ਵਿਚ ਕਲੇਸ਼ ਰਹਿੰਦਾ ਸੀ। ਕਾਂਸਟੇਬਲ ਜਤਿੰਦਰ ਸਿੰਘ ਨੇ ਬਿਨਾਂ ਤਲਾਕ ਦਿਤੇ ਦੂਜਾ ਵਿਆਹ ਕਰਵਾਇਆ ਸੀ। ਪਹਿਲੀ ਪਤਨੀ ਨੇ ਉਸ 'ਤੇ ਕੇਸ ਦਰਜ ਕਰਵਾਇਆ ਸੀ। ਬਾਅਦ 'ਚ ਝਗੜੇ ਤੋਂ ਬਾਅਦ ਉਹ ਅਪਣੀ ਪ੍ਰੇਮਿਕਾ ਨਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿਣ ਲੱਗਿਆ। ਇਸ ਤੋਂ ਬਾਅਦ ਪ੍ਰੇਮਿਕਾ ਨੇ ਉਸ ਦੀ ਦੂਜੀ ਪਤਨੀ ਨੂੰ ਦਸਿਆ ਕਿ ਜਤਿੰਦਰ ਉਸ ਦੇ ਨਾਲ ਰਹਿੰਦਾ ਹੈ। ਇਸ ਤੋਂ ਬਾਅਦ ਦੂਜੀ ਪਤਨੀ ਨੇ ਵੀ ਮਾਮਲਾ ਦਰਜ ਕਰਵਾਇਆ ਅਤੇ ਪ੍ਰੇਮਿਕਾ ਨੇ ਵੀ ਸ਼ਿਕਾਇਤ ਦਰਜ ਕਰਵਾ ਦਿਤੀ ਸੀ।