ਸ਼ੰਭੂ ਬਾਰਡਰ ਤੋਂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ, ਦੇਸ਼ ਭਰ 'ਚ 3 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਦੇਸ਼ ਭਰ 'ਚ 3 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ

Sarwan Singh Pandher's big announcement from Shambhu border

Kisan Morcha:ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਦੇਸ਼ ਭਰ ਵਿੱਚ 3 ਅਕਤੂਬਰ ਨੂੰ  2 ਘੰਟੇ ਲਈ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ 15 ਸਤੰਬਰ ਨੂੰ ਜੀਂਦ ਅਤੇ 22 ਸਤੰਬਰ ਨੂੰ ਪਿਪਲੀ ਵਿਖੇ ਮਹਾ ਪੰਚਾਇਤ ਕੀਤੀ ਜਾਵੇਗੀ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਜੇਕਰ ਧਰਨੇ ਉੱਤੇ ਕਿਸਾਨਾਂ ਨੂੰ ਬੇਸਿਕ ਸਹੂਲਤਾਂ ਨਹੀਂ ਦਿੱਤੀਆਂ ਤਾਂ 14 ਸਤੰਬਰ ਨੂੰ ਰਾਜਪੁਰਾ ਚੌਂਕ ਵਿਖੇ ਧਰਨਾ ਲਗਾਇਆ ਜਾਵੇਗਾ। ਚੋਣਾਂ ਨੂੰ ਮੱਦੇਨਜ਼ਰ ਹਰਿਆਣਾ ਵਿੱਚ ਕਿਸਾਨ ਕਨਵੈਨਸ਼ਨ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਜਥੇਬੰਦੀ ਵੱਲੋਂ ਦਿੱਤੇ ਗਏ ਪ੍ਰੋਗਰਾਮਾਂ ਵਿੱਚ ਜਰੂਰ ਪਹੁੰਚੋ।

ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਅੰਦੋਲਨ ਵਿੱਚ ਮੁੱਢਲੀਆਂ ਸਹੂਲਤਾਂ ਜਿਵੇ ਸਿਹਤ ਸਹੂਲਤਾਂ, ਬਿਜਲੀ, ਪਾਣੀ, ਸਫ਼ਾਈ ਆਦਿ ਵੀ ਮੁੱਹਈਆ ਨਹੀਂ ਕਰਵਾ ਰਹੀ ਜਿਸ ਕਾਰਨ ਅੰਦੋਲਨਕਾਰੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸਦੇ ਚਲਦੇ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ  ਇਹ ਮਸਲੇ ਹੱਲ ਨਹੀਂ ਕੀਤੇ ਜਾਂਦੇ ਤਾਂ 14 ਸਤੰਬਰ ਨੂੰ ਰਾਜਪੁਰਾ ਦਾ ਗਗਨ ਚੌਕ ਜਾਮ ਕੀਤਾ ਜਾਵੇਗਾ।