Sukhbir Badal News: ਤਨਖਾਹੀਆ ਕਰਾਰ ਹੋਣ ਤੋਂ ਬਾਅਦ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਪੇਸ਼, ਲਿਖਤੀ ਤੌਰ 'ਤੇ ਮੰਗੀ ਖਿਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Sukhbir Badal News: ਨਾਲ ਕਈ ਸਾਬਕਾ ਮੰਤਰੀ ਵੀ ਮੌਜੂਦ

Sukhbir Badal at Akal Takht Sahib News in punjabi

Sukhbir Badal at Akal Takht Sahib News in punjabi: ਤਨਖਾਹੀਆ ਕਰਾਰ ਹੋਣ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਲਿਖਤੀ ਤੌਰ ਉੱਤੇ ਖਿਮਾ ਮੰਗੀ ਹੈ। ਉਨ੍ਹਾਂ ਨਾਲ ਕਈ ਸਾਬਕਾ ਮੰਤਰੀ ਮੌਜੂਦ ਹਨ। ਦੱਸ ਦੇਈਏ ਕਿ ਉਨ੍ਹਾਂ ਨੂੰ ਕੱਲ੍ਹ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ ਤੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ।

ਇਸ ਮੌਕੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋ ਕੇ ਆਪਣੀ ਲਿਖਤੀ ਤੌਰ ਉੱਤੇ ਮੁਆਫੀ ਮੰਗੀ ਹੈ। ਉਨ੍ਹਾਂ ਕਿਹਾ ਹੈ ਕਿ ਤਨਖਾਹੀਆ ਕਰਾਰ ਹੋਣ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਮੇਰੇ ਮਨ ਉੱਤੇ ਬੋਝ ਹੈ ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦਿੱਤਾ ਹੈ। ਉਸ ਸਮੇਂ ਦੇ ਮੰਤਰੀਆਂ ਨੇ ਵੀ ਸਪੱਸ਼ਟੀਕਰਨ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਸਿੰਘ ਸਾਹਿਬਾਨ ਜੋ ਵੀ ਹੁਕਮ ਸੁਣਾਉਣਗੇ ਉਨ੍ਹਾਂ ਪ੍ਰਵਾਨ ਕੀਤਾ  ਜਾਵੇਗਾ।

ਡਾ.ਦਲਜੀਤ ਚੀਮਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਖਿਮਾ ਜਾਚਨਾ ਪੱਤਰ​
ਆਪਣੇ ਸਪੱਸ਼ਟੀਕਰਨ ਵਿਚ ਦਿਲਜੀਤ ਚੀਮਾ ਨੇ ਲਿਖਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ 24 ਜੁਲਾਈ, 2024 ਨੂੰ ਪੱਤਰ ਨੰਬਰ 236/ਸ਼ੋਅਦਲ/2024 ਰਾਹੀਂ ਜਾਤੀ ਤੌਰ 'ਤੇ ਪੇਸ਼ ਹੋ ਕੇ ਲਿਖਤੀ ਸਪੱਸ਼ਟੀਕਰਨ ਦਿੱਤਾ ਜਾ ਚੁੱਕਾ ਹੈ। ਮੈਂ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਨਾਲ ਪੂਰੀ ਤਰਾਂ ਸਹਿਮਤ ਹਾਂ। ਸਰਕਾਰ ਅਤੇ ਪਾਰਟੀ ਵਿੱਚ ਫੈਸਲੇ ਸਾਂਝੇ ਤੌਰ 'ਤੇ ਲਏ ਜਾਂਦੇ ਹਨ। ਫੈਸਲਿਆਂ ਦੀ ਜ਼ਿੰਮੇਵਾਰੀ ਸਭ ਦੀ ਬਰਾਬਰ ਦੀ ਹੁੰਦੀ ਹੈ। ਇਸ ਲਈ ਮੈਂ ਨਿਮਰਤਾ ਅਤੇ ਹਲੀਮੀ ਨਾਲ ਸਰਕਾਰ ਜਾਂ ਪਾਰਟੀ ਤੋਂ ਚੇਤ-ਅਚੇਤ ਵਿੱਚ ਹੋਈ ਹਰ ਭੁੱਲ-ਚੁੱਕ/ਗਲਤੀ ਲਈ ਬਿਨਾਂ ਕਿਸੇ ਸਵਾਲ-ਜਵਾਬ ਦੇ ਹੱਥ ਜੋੜ ਕੇ ਖਿਮਾਂ ਜਾਚਨਾ ਕਰਦਾ ਹਾਂ। ਮੈਂ ਆਪ ਨੂੰ ਵਿਸ਼ਵਾਸ਼ ਦਿਵਾਉਂਦਾ ਹਾਂ ਕਿ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਗੁਰਮਤਿ ਅਨੁਸਾਰ ਜਾਰੀ ਹਰ ਹੁਕਮ ਨੂੰ ਦਾਸ ਨਿਮਾਣੇ ਸੇਵਕ ਦੇ ਤੌਰ 'ਤੇ ਪ੍ਰਵਾਨ ਕਰੇਗਾ। 
 

 

ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਖਿਮਾ ਜਾਚਨਾ ਪੱਤਰ

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਲਿਆ ਗਿਆ ਫ਼ੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਨੇ ਡਿਪਟੀ ਮੁੱਖ ਮੰਤਰੀ ਹੁੰਦਿਆਂ ਕੁਝ ਅਜਿਹੇ ਫ਼ੈਸਲੇ ਲਏ ਜਿਨ੍ਹਾਂ ਨਾਲ ਸਿੱਖ ਪੰਥ ਅਤੇ ਸਿੱਖ ਸੰਗਤ ਨੂੰ ਭਾਰੀ ਢਾਹ ਲੱਗੀ।

 ਇਸ ਦੇ ਨਾਲ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ 2007 ਤੋਂ 2017 ਤਕ ਅਕਾਲੀ ਸਰਕਾਰ ਵਿਚ ਮੌਜੂਦ ਰਹੇ ਭਾਈਵਾਲ ਅਤੇ ਸਿੱਖ ਕੈਬਨਿਟ ਮੰਤਰੀ ਇਸ ਸਬੰਧੀ ਆਪਣਾ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਨਿੱਜੀ ਰੂਪ ਵਿਚ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦੇਣ।