ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਝਟਕਾ, ਬਿਜਲੀ ਹੋਰ ਹੋਈ ਮਹਿੰਗੀ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਇਕ ਝਟਕਾ ਦਿੰਦਿਆਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੇ ਇਕ ਅਹਿਮ ਫੈਸਲੇ ਚ ਬਿਜਲੀ ਦਰਾਂ

Unit more Expensive

ਚੰਡੀਗੜ੍ਹ : ਪੰਜਾਬ ਵਿਚ ਪਿਛਲੇ ਕੁੱਝ ਮਹੀਨਿਆਂ ਦੌਰਾਨ ਦੂਜੀ ਵਾਰ ਬਿਜਲੀ ਦੇ ਰੇਟ ਵਧਾਏ ਗਏ ਹਨ। ਇਸ ਵਾਰ ਚਾਹੇ ਵੱਡਾ ਵਾਧਾ ਨਹੀਂ ਕੀਤਾ ਗਿਆ ਪਰ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੇ ਫ਼ਿਊਲ ਵੇਸਟ ਅਡਜਸਟਮੈਂਟ ਸਰਚਾਰਜ ਦੀਆਂ ਨਵੀਆਂ ਦਰਾਂ ਤੈਅ ਕੀਤੀਆਂ ਹਨ ਜਿਸ ਤਹਿਤ ਬਿਜਲੀ ਪੰਜ ਪੈਸੇ ਪ੍ਰਤੀ ਯੂਨਿਟ ਹੋਰ ਮਹਿੰਗੀ ਹੋ ਗਈ ਹੈ।

ਪਾਵਰ ਕੋਰਪ ਦੇ ਬੁਲਾਰੇ ਨੇ ਦਸਿਆ ਕਿ ਵਧੇ ਸਰਚਾਰਜ ਦੀਆਂ ਦਰਾਂ ਮੌਜੂਦਾ ਲਾਗੂ ਦਰਾਂ ਤੋਂ ਵਖਰੀਆਂ ਹੋਣਗੀਆਂ। ਪਾਵਰਕਾਮ ਮੁਤਾਬਕ ਚਾਲੂ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ, 1 ਅਪ੍ਰੈਲ ਤੋਂ 30 ਜੂਨ ਤਕ ਦੇ ਸਮੇਂ ਲਈ ਮੀਟਰਡ ਵਰਗ ਲਈ 50 ਪੈਸੇ ਪ੍ਰਤੀ ਯੂਨਿਟ ਦੀ ਦਰ ਨਾਲ ਪਿਛਲੇ ਬਕਾਏ 1 ਅਕਤੂਬਰ ਤੋਂ 31 ਦਸੰਬਰ ਤਕ ਦੇ ਸਮੇਂ ਵਿਚ ਬਿਜਲੀ ਬਿਲਾਂ ਨਾਲ ਉਗਰਾਹੇ ਜਾਣਗੇ।

ਗ਼ੈਰਮੀਟਰਡ ਵਰਗ ਲਈ ਇਹ ਦਰ 3.18 ਰੁਪਏ ਪ੍ਰਤੀ ਕਿਲੋਵਾਟ ਜਾਂ 2.38 ਰੁਪਏ ਪ੍ਰਤੀ ਹਾਰਸ ਪਾਵਰ ਜਾਂ ਫਿਰ ਪੰਜ ਪੈਸੇ ਪ੍ਰਤੀ ਯੂਨਿਟ ਹੋਵੇਗੀ। ਪਾਵਰਕਾਮ ਨੇ ਅੱਜ ਵਾਧੇ ਦੇ ਜਾਰੀ ਕੀਤੇ ਨੋਟੀਫ਼ੀਕੇਸ਼ਨ ਵਿਚ ਦਸਿਆ ਹੈ ਕਿ ਪਾਵਰਕਾਮ ਦੇ ਬੋਰਡ ਡਾਇਰੈਕਟਰਜ਼ ਦੀ 23 ਅਕਤੂਬਰ ਨੂੰ ਹੋਈ ਮੀਟਿੰਗ ਵਿਚ ਇਹ ਦਰਾਂ ਪਾਵਰਕਾਮ ਵਲੋਂ ਰੈਗੂਲੇਟਰੀ ਕਮਿਸ਼ਨ ਵਲੋਂ ਪਾਈ ਪਟੀਸ਼ਨ ਦੇ ਤਹਿਤ ਹੀ ਤੈਅ ਕੀਤੀਆਂ ਗਈਆਂ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।