ਮੁੜ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ ਸਿੱਧੂ !

ਏਜੰਸੀ

ਖ਼ਬਰਾਂ, ਪੰਜਾਬ

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ। ਸਿੱਧੂ ਦੇ ਫਿਰ ਤੋਂ ਭਾਰਤੀ ਜਨਤਾ ਪਾਰਟੀ ਵਿੱਚ...

Navjot Sidhu

ਚੰਡੀਗੜ੍ਹ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ।  ਸਿੱਧੂ ਦੇ ਫਿਰ ਤੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ, ਜਿਸਦੇ ਸੰਬੰਧ ਵਿੱਚ ਸਿੱਧੂ ਕੇਂਦਰੀ ਗ੍ਰਹਿ ਮੰਤਰੀ ਦੇ ਨਾਲ ਮੁਲਾਕਾਤ ਕਰ ਚੁੱਕੇ ਹਨ। ਸਿੱਧੂ ਦੀ ਇਸ ਖਬਰ ਨੇ ਕਾਂਗਰਸ ਨੂੰ ਦੁਚਿੱਤੀ ਵਿੱਚ ਪਾ ਦਿੱਤਾ ਹੈ।

ਦੱਸ ਦਈਏ ਕਿ ਇਸ ਮੁਲਾਕਾਤ ਦੇ ਬਾਰੇ ਵਿੱਚ ਅਜੇ ਤੱਕ ਨਾ ਤਾਂ ਭਾਜਪਾ ਨੇ ਕੋਈ ਪੁਸ਼ਟੀ ਕੀਤੀ ਹੈ ਅਤੇ ਨਾ ਹੀ ਨਵਜੋਤ ਸਿੰਘ ਸਿੱਧੂ ਨੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ  ਦੇ ਨਾਲ ਤਕਰਾਰ ਹੋਣ ਦੇ ਕਾਰਨ ਨਵਜੋਤ ਸਿੱਧੂ ਨੇ ਭਾਜਪਾ ਛੱਡੀ ਸੀ। ਜਾਣਕਾਰੀ ਅਨੁਸਾਰ ਸਿੱਧੂ ਦੇ ਭਾਜਪਾ 'ਚ ਸ਼ਾਮਲ ਹੋਣ ਦੀ ਉੱਡ ਰਹੀ ਅਫਵਾਹ ਦੇ ਸਬੰਧ 'ਚ ਭਾਜਪਾ ਦੇ ਯੁਵਾ ਆਗੂ ਸੰਨੀ ਚੋਪੜਾ ਨੇ ਇਕ ਪੋਸਟ ਸ਼ੇਅਰ ਕੀਤੀ ਹੈ।

ਇਸ ਪੋਸਟ 'ਚ ਉਨ੍ਹਾਂ ਨੇ ਨਾ ਸਿਰਫ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਭਾਜਪਾ ਦੇ ਨਵੇਂ ਸੰਭਾਵਿਤ ਸੂਬਾ ਪ੍ਰਧਾਨ ਦੱਸਿਆ, ਸਗੋਂ ਇਸ ਗੱਲ ਦੀ ਵੀ ਸੰਭਾਵਨਾ ਪ੍ਰਗਟ ਕੀਤੀ ਕਿ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਛੇਤੀ ਹੀ ਭਾਜਪਾ 'ਚ ਸ਼ਾਮਲ ਹੋਣ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਪੋਸਟ 'ਚ ਇਹ ਵੀ ਜ਼ਿਕਰ ਕਰ ਦਿੱਤਾ ਕਿ ਸਿੱਧੂ ਨੂੰ ਭਾਜਪਾ 'ਚ ਮੁੜ ਤੋਂ ਸ਼ਾਮਲ ਕਰਨ ਦੇ ਸਬੰਧ 'ਚ ਭਾਜਪਾ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬੈਠਕ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।