ਖੇਤੀ ਬਿਲਾਂ ਨੂੰ ਲੈ ਕੇ ਰਾਸ਼ਟਰਪਤੀ ਨੂੰ ਮਿਲਣ ਵਾਲੇ ਵਫ਼ਦ 'ਚ ਸ਼ਾਮਿਲ ਨਹੀਂ ਹੋਵੇਗੀ ਆਮ ਆਦਮੀ ਪਾਰਟੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਂਗਰਸ ਪਾਰਟੀ ਅਸਿੱਧੇ ਰੂਪ ਵਿਚ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦਾ ਸਮਰਥਨ ਕਰ ਰਹੀ ਹੈ- ਹਰਪਾਲ ਚੀਮਾ

Harpal Cheema

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਖੇਤੀ ਸੋਧ ਬਿਲਾਂ ਦੀ ਸਹਿਮਤੀ ਲਈ 4 ਨਵੰਬਰ ਨੂੰ ਰਾਸ਼ਟਰਪਤੀ ਨੂੰ ਮਿਲਣ ਵਾਲੇ ਪੰਜਾਬ ਸਰਕਾਰ ਵਫਦ ਵਿਚ ਆਮ ਆਦਮੀ ਪਾਰਟੀ ਸ਼ਾਮਲ ਨਹੀਂ ਹੋਵੇਗੀ।

ਆਪ ਵਿਧਾਇਕ ਵੱਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਖੇਤੀ ਬਿਲਾਂ ਨੂੰ ਹੁਣ ਤੱਕ ਰਾਜਪਾਲ ਵੱਲ਼ੋਂ ਸਹਿਮਤੀ ਨਹੀਂ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਮੁੱਖ ਮੇਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਖੇਤੀਬਾੜੀ ਮੰਤਰੀ ਨਾਲ ਗੱਲਬਾਤ ਨਹੀਂ ਕੀਤੀ ਗਈ।  ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਅਸਿੱਧੇ ਤੌਰ 'ਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦਾ ਸਮਰਥਨ ਕਰ ਰਹੀ ਹੈ। 


ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਖੇਤੀ ਸੋਧ ਬਿਲਾਂ 'ਤੇ ਸਹਿਮਤੀ ਲਈ 4 ਨਵੰਬਰ ਨੂੰ ਰਾਸ਼ਟਰਪਤੀ ਨੂੰ ਮਿਲਣ ਅਤੇ ਯਾਦ ਪੱਤਰ ਦੇਣ ਲਈ ਅਪਣੇ ਨਾਲ ਚੱਲਣ ਦੀ ਅਪੀਲ ਕੀਤੀ ਸੀ।