ਕੋਟਫ਼ਤੂਹੀ ਤੋਂ ਬਾਅਦ ਹੁਣ ਸਨੌਰ ਵਿਖੇ ਸਕੂਲ ਦੇ ਗੇਟ 'ਤੇ ਲੱਗਾ ਖ਼ਾਲਿਸਤਾਨ ਦਾ ਬੈਨਰ

ਏਜੰਸੀ

ਖ਼ਬਰਾਂ, ਪੰਜਾਬ

ਹਿਰ ਵਿਚ ਸਹਿਮ ਦਾ ਮਾਹੌਲ ਬਣਿਆ

Khalistan Slogan

ਸਨੌਰ - ਸਿੱਖ ਫ਼ਾਰ ਜਸਟਿਸ ਵਲੋਂ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ 'ਤੇ ਖਾਲਿਸਤਾਨ ਦੇ ਝੰਡੇ ਲਾਉਣ ਦੀ ਅਪੀਲ ਕੀਤੀ ਗਈ ਸੀ। ਅੱਜ ਸਵੇਰੇ ਜ਼ਿਲ੍ਹਾ ਪਟਿਆਲਾ ਦੇ ਥਾਣਾ ਸਨੌਰ ਅਧੀਨ ਪੈਂਦੇ ਕਸਬਾ ਸਨੌਰ ਵਿਖੇ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੇ ਗੇਟ ਖ਼ਲਿਸਤਾਨ ਦਾ ਬੈਨਰ ਲੱਗਾ ਹੋਇਆ ਸੀ, ਜਿਸ ਕਾਰਨ ਸ਼ਹਿਰ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਕੱਲ੍ਹ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਬਹਿਰਾਮ-ਮਾਹਿਲਪੁਰ ਮੁੱਖ ਸੜਕ 'ਤੇ ਪੈਂਦੇ ਇਕ ਗੁਰਦੁਆਰਾ ਸਾਹਿਬ ਦੀ ਕੰਧ ਅੱਗੇ ਬੰਦ ਪਈਆਂ ਦੁਕਾਨਾਂ ਦੇ ਸ਼ਟਰਾਂ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖਣ ਦਾ ਮਾਮਲਾ ਇਕ ਵਾਰ ਫਿਰ ਸਾਹਮਣੇ ਆਇਆ ਹੈ। ਇਸ ਸੰਬੰਧੀ ਸੂਚਨਾ ਮਿਲਦੇ ਹੀ ਏ. ਐਸ. ਪੀ. ਤੁਸ਼ਾਰ ਗੁਪਤਾ, ਗੜ੍ਹਸ਼ੰਕਰ ਦੇ ਐਸ. ਐਚ. ਓ. ਸਤਵਿੰਦਰ ਸਿੰਘ ਮਾਹਿਲਪੁਰ, ਏ. ਐਸ. ਆਈ. ਮੰਨਾ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਇਸ ਸਬੰਧ 'ਚ ਕੋਈ ਵੀ ਟਿਪਣੀ ਕਰਨ ਤੋਂ ਇਨਕਾਰ ਕਰ ਦਿੱਤਾ।