ਬਾਜ ਨਹੀ ਆ ਰਹੇ ਸ਼ਰਾਰਤੀ ਅਨਸਰ, ਹੁਣ ਕੋਟਫ਼ਤੂਹੀ 'ਚ ਲਿਖੇ ਖ਼ਾਲਿਸਤਾਨ ਪੱਖੀ ਨਾਅਰੇ

ਏਜੰਸੀ

ਖ਼ਬਰਾਂ, ਪੰਜਾਬ

ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਇਸ ਸਬੰਧ 'ਚ ਕੋਈ ਵੀ ਟਿਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

Pro-Khalistan slogans written in Kotfatuhi

ਹੁਸ਼ਿਆਰਪੁਰ - ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਬਹਿਰਾਮ-ਮਾਹਿਲਪੁਰ ਮੁੱਖ ਸੜਕ 'ਤੇ ਪੈਂਦੇ ਇਕ ਗੁਰਦੁਆਰਾ ਸਾਹਿਬ ਦੀ ਕੰਧ ਅੱਗੇ ਬੰਦ ਪਈਆਂ ਦੁਕਾਨਾਂ ਦੇ ਸ਼ਟਰਾਂ 'ਤੇ ਖ਼ਾਲਿਸਤਾਨ ਦੇ ਨਾਅਰੇ ਲਿਖਣ ਦਾ ਮਾਮਲਾ ਇਕ ਵਾਰ ਫਿਰ ਸਾਹਮਣੇ ਆਇਆ ਹੈ। ਇਸ ਸੰਬੰਧੀ ਸੂਚਨਾ ਮਿਲਦੇ ਹੀ ਏ. ਐਸ. ਪੀ. ਤੁਸ਼ਾਰ ਗੁਪਤਾ,

ਗੜ੍ਹਸ਼ੰਕਰ ਦੇ ਐਸ. ਐਚ. ਓ. ਸਤਵਿੰਦਰ ਸਿੰਘ ਮਾਹਿਲਪੁਰ, ਏ. ਐਸ. ਆਈ. ਮੰਨਾ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਇਸ ਸਬੰਧ 'ਚ ਕੋਈ ਵੀ ਟਿਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਦੱਸ ਦਈਏ ਕਿ ਕੱਲ੍ਹ ਦੇ ਦਿਨ ਵੀ ਜ਼ਿਲ੍ਹਾ ਮਾਨਸਾ ਦੇ ਸ਼ਹਿਰ ਬੁਢਲਾਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਦੀ ਬਾਹਰੀ ਕੰਧ 'ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਿਖੇ ਗਏ ਸਨ। ਇਸ ਸਬੰਧੀ ਰੌਲਾ ਉਸ ਸਮੇਂ ਪਿਆ ਜਦੋਂ ਪੁਲਿਸ ਦਾ ਇਕ ਜਵਾਨ ਡਿਊਟੀ 'ਤੇ ਜਾਣ ਲੱਗਾ ਉਸ ਰਸਤੇ ਤੋਂ ਗੁਜ਼ਰ ਰਿਹਾ ਸੀ।

ਕੋਲ ਦੀ ਲੰਘ ਦਿਆਂ ਉਸ ਦੀ ਨਜ਼ਰ ਕੰਧ 'ਤੇ ਲਿਖੇ ਨਾਅਰਿਆਂ 'ਤੇ ਪਈ। ਜਿਸ ਤੋਂ ਬਾਅਦ ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਨਾਅਰਿਆਂ 'ਤੇ ਕਾਲਾ ਰੰਗ ਫੇਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।