BSF ਨੂੰ ਕਿਸੇ ਵੀ ਹਾਲਤ 'ਚ ਪੰਜਾਬ 'ਚ ਤੈਨਾਤ ਨਹੀਂ ਹੋਣ ਦਿਤਾ ਜਾਵੇਗਾ- ਸੁਖਜਿੰਦਰ ਸਿੰਘ ਰੰਧਾਵਾ

ਏਜੰਸੀ

ਖ਼ਬਰਾਂ, ਪੰਜਾਬ

ਕੇਂਦਰ ਸਰਕਾਰ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਹੱਦ 'ਤੇ ਕੰਡਿਆਲੀ ਤਾਰ ਅਤੇ ਬੀ.ਐਸ.ਐਫ ਤੈਨਾਤ ਹੋਣ ਦੇ ਬਾਵਜੂਦ ਨਸ਼ੇ ਅਤੇ ਹਥਿਆਰ ਕਿਵੇਂ ਆ ਰਹੇ ਹਨ? 

Deputy CM Sukhjinder Singh Randhawa

ਤਰਨਤਾਰਨ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਰਨਤਾਰਨ ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਬੀਐਸਐਫ ਨੂੰ 50 ਕਿਲੋਮੀਟਰ ਤੱਕ ਤੈਨਾਤ ਕਰਨ ਦੀ ਕੇਂਦਰ ਸਰਕਾਰ ਦੀ ਯੋਜਨਾ ਸਫ਼ਲ ਨਹੀਂ ਹੋ ਸਕੇਗੀ।

ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਨੂੰ ਹਰ ਸੰਭਵ ਸੁਰੱਖਿਆ ਪ੍ਰਦਾਨ ਕਰਨ ਦੇ ਸਮਰੱਥ ਹੈ। ਉਨ੍ਹਾਂ ਕੇਂਦਰ ਸਰਕਾਰ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਹੱਦ 'ਤੇ ਕੰਡਿਆਲੀ ਤਾਰ ਅਤੇ ਬੀ.ਐਸ.ਐਫ ਤੈਨਾਤ ਹੋਣ ਦੇ ਬਾਵਜੂਦ ਨਸ਼ੇ ਅਤੇ ਹਥਿਆਰ ਕਿਵੇਂ ਆ ਰਹੇ ਹਨ? 

ਰੰਧਾਵਾ ਨੇ ਅੱਗੇ ਕਿਹਾ ਕਿ ਬੇਅਦਬੀ ਮਾਮਲੇ ਦੀ ਜਾਂਚ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਸਜ਼ਾਵਾਂ ਦਿਤੀਆਂ ਜਾਣਗੀਆਂ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਅਦਬੀ ਮਾਮਲੇ ਵਿਚ ਘੱਟੋ-ਘੱਟ 10 ਸਾਲ ਦੀ ਸਜ਼ਾ ਦਿਤੀ ਜਾਵੇ। ਇਸ ਮੌਕੇ ਵਿਧਾਇਕ ਡਾ: ਧਰਮਵੀਰ ਅਗਨੀਹੋਤਰੀ, ਵਿਧਾਇਕ ਹਰਮਿੰਦਰ ਗਿੱਲ, ਵਿਧਾਇਕ ਸੁਖਪਾਲ ਭੁੱਲਰ, ਵਿਧਾਇਕ ਕੁਲਬੀਰ ਜੀਰਾ ਆਦਿ ਹਾਜ਼ਰ ਸਨ।