BSF ਨੇ ਸਰਹੱਦੀ ਪਿੰਡ ਰਾਜਤਾਲ ਤੋਂ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਕੀਤਾ ਕਾਬੂ
9 ਹਜ਼ਾਰ ਦੇ ਕਰੀਬ ਪਾਕਿਸਤਾਨੀ ਕਰੰਸੀ ਬਰਾਮਦ
BSF arrested two Pakistani infiltrators from border village Rajtal
ਪੁੱਛਗਿੱਛ ਮਗਰੋਂ ਕੀਤੇ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ
ਅੰਮ੍ਰਿਤਸਰ : ਅਟਾਰੀ ਸਰਹੱਦ ਦੇ ਪਿੰਡ ਰਾਜਾਤਾਲ ਤੋਂ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਬੀ ਐਸ ਐਫ ਵੱਲੋਂ ਕਾਬੂ ਕੀਤਾ ਗਿਆ ਜਿਨ੍ਹਾਂ ਦੇ ਕੋਲੋਂ 9 ਹਜ਼ਾਰ ਦੇ ਕਰੀਬ ਪਾਕਿਸਤਾਨੀ ਕਰੰਸੀ ਬਰਾਮਦ ਹੋਈ ਹੈ।
ਜਦੋਂ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਗਲਤੀ ਦੇ ਨਾਲ ਬਾਰਡਰ ਲਾਈਨ ਪਾਰ ਕਰ ਆਏ ਹਨ। ਇਸ ਤੋਂ ਬਾਅਦ ਪਾਕਿਸਤਾਨੀ ਰੇਂਜਰਾਂ ਦੇ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੋਹਾਂ ਨੂੰ ਬੀ.ਐਸ.ਐਫ. ਅਧਿਕਾਰੀਆਂ ਨੂੰ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ।