ਗੈਂਗਸਟਰ ਲਾਰੈਂਸ਼ ਬਿਸ਼ਨੋਈ ਨੂੰ ਜਲੰਧਰ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ

ਏਜੰਸੀ

ਖ਼ਬਰਾਂ, ਪੰਜਾਬ

ਅੱਜ ਉਸ ਨੂੰ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਰਿਮਾਂਡ ’ਤੇ ਲੈ ਲਿਆ ਗਿਆ ਹੈ। 

Gangster Lawrence Bishnoi was sent to judicial remand by the Jalandhar court

 

ਜਲੰਧਰ  -  ਸਿੱਧੂ ਮੂਸੇਵਾਲਾ ਕਤਲ ਕੇਸ 'ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਫਿਰ ਤੋਂ ਜਲੰਧਰ ਦੀ ਕੋਰਟ ਵਿਚ ਪੇਸ਼ ਕੀਤਾ ਗਿਆ। ਜਲੰਧਰ ਦੀ ਅਦਾਲਤ ਨੇ ਪੁਲਿਸ ਨੂੰ ਹਥਿਆਰ ਅਤੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਗੈਂਗਸਟਰ ਲਾਰੈਂਸ ਦਾ 31 ਅਕਤੂਬਰ ਤੱਕ ਦਾ ਰਿਮਾਂਡ ਦਿੱਤਾ ਸੀ। ਅੱਜ ਮਿਆਦ ਪੂਰੀ ਹੋਣ ਮਗਰੋਂ ਉਸ ਨੂੰ ਦੁਬਾਰਾ ਕੋਰਟ ਵਿਚ ਪੇਸ਼ ਕੀਤਾ ਗਿਆ, ਇਥੋਂ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਜੁਡੀਸ਼ੀਅਲ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਹੈ।  ਹੁਣ ਬਿਸ਼ਨੋਈ ਨੂੰ 14 ਨਵੰਬਰ ਨੂੰ ਅੰਮ੍ਰਿਤਸਰ ਤੋਂ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਅੱਜ ਉਸ ਨੂੰ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਰਿਮਾਂਡ ’ਤੇ ਲੈ ਲਿਆ ਗਿਆ ਹੈ। 

ਜ਼ਿਕਰਯੋਗ ਹੈ ਕਿ ਜਲੰਧਰ ਦੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗਸਟਰ ਨੂੰ ਖਰੜ ਤੋਂ ਜਲੰਧਰ ਲਈ ਟਰਾਂਜ਼ਿਟ ਰਿਮਾਂਡ 'ਤੇ ਲਿਆਂਦਾ ਸੀ, ਉਸ ਤੋਂ ਮਗਰੋਂ ਉਸ ਨੂੰ 17 ਮਈ ਨੂੰ ਦਰਜ ਹੋਏ ਉਸ ਦੇ ਵਿਰੁੱਧ ਧਾਰਾ 21-29 ਐੱਨ. ਡੀ. ਪੀ. ਐੱਸ. 25 ਆਰਮਜ਼ ਐਕਟ (ਹੈਰੋਇਨ ਅਤੇ ਨਾਜਾਇਜ਼ ਹਥਿਆਰ) ਦੇ ਤਹਿਤ ਦਰਜ ਹੋਏ ਮਾਮਲੇ ਵਿਚ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕਰ ਕੇ ਉਕਤ ਪੁਲਿਸ ਨੇ ਰਿਮਾਂਡ ਹਾਸਲ ਕੀਤਾ ਸੀ।