ਰੰਜ਼ਿਸ਼ ਦੇ ਚਲਦੇ ਖੰਨਾ ਪੁਲਿਸ 'ਚ ਤੈਨਾਤ ਹੌਲਦਾਰ ਸੁਖਵਿੰਦਰ ਸਿੰਘ ਦਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਮਾਮਲਾ ਦਰਜ ਕਰ ਮੁਲਜ਼ਮ ਅਵਤਾਰ ਸਿੰਘ ਨੂੰ ਕੀਤਾ ਗ੍ਰਿਫ਼ਤਾਰ

crime news

ਕੁੱਤਿਆਂ ਕਾਰਨ ਹੋਈ ਤਕਰਾਰਬਾਜ਼ੀ ਨੇ ਧਾਰਿਆ ਖ਼ੂਨੀ ਰੂਪ 
ਬਾਕੀ ਫ਼ਰਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ 
ਖੰਨਾ :
ਖੰਨਾ ਪੁਲਿਸ ਵਿੱਚ ਤੈਨਾਤ ਇਕ ਹੌਲਦਾਰ ਦੀ ਪਿੰਡ ਦੇ ਕੁਝ ਵਿਅਕਤੀਆਂ ਨਾਲ ਹੋਈ ਤਕਰਾਰਬਾਜ਼ੀ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਮੁਕੱਦਮਾ ਦਰਜ ਕਰ ਕੇ ਮੁਲਜ਼ਮ ਅਵਤਾਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਬਾਕੀ ਦੋ ਫ਼ਰਾਰ ਹਨ ਜਿਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਉਕਤ ਮੁਲਜ਼ਮਾਂ ਦੇ ਪਾਲਤੂ ਕੁੱਤਿਆਂ ਨੂੰ ਲੈ ਕੇ ਹੌਲਦਾਰ ਸੁਖਵਿੰਦਰ ਸਿੰਘ ਦੀ ਉਨ੍ਹਾਂ ਨਾਲ ਕਿਹਾ-ਸੁਣੀ ਹੋ ਗਈ ਸੀ ਜਿਸ ਤੋਂ ਬਾਅਦ ਬੀਤੇ ਦਿਨ ਉਨ੍ਹਾਂ ਨੇ ਸੁਖਵਿੰਦਰ ਸਿੰਘ 'ਤੇ ਹਮਲਾ ਕਰ ਦਿੱਤਾ। ਮੁਲਾਜ਼ਮ ਸੁਖਵਿੰਦਰ ਸਿੰਘ ਦੇ ਜ਼ਿਆਦਾ ਸੱਟਾਂ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।