Punjab Open Debate News: ਸ਼ਰਾਰਤੀ ਅਨਸਰਾਂ ਵਲੋਂ ਮਹਾ-ਡਿਬੇਟ ਨੂੰ ਖਰਾਬ ਕਰਨ ਦੀ ਕੋਸ਼ਿਸ਼!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਤਰਾਂ ਅਨੁਸਾਰ ਸ਼ਰਾਰਤੀ ਅਨਸਰਾਂ ਵਲੋਂ ਮਹਾ-ਡਿਬੇਟ ਤੋਂ ਪਹਿਲਾਂ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Punjab Open Debate News

Punjab Open Debate News: ਭਲਕੇ ਲੁਧਿਆਣਾ ਵਿਚ ਹੋਣ ਵਾਲੀ ਮਹਾ-ਡਿਬੇਟ ‘ਮੈਂ ਪੰਜਾਬ ਬੋਲਦਾ ਹਾਂ’ ਤੋਂ ਪਹਿਲਾਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਸ਼ਰਾਰਤੀ ਅਨਸਰਾਂ ਵਲੋਂ ਮਹਾ-ਡਿਬੇਟ ਤੋਂ ਪਹਿਲਾਂ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਲੁਧਿਆਣਾ ਵਿਖੇ ਪੁਲਿਸ ਪ੍ਰਸ਼ਾਸਨ ਨੇ ਮੁਸਤੈਦੀ ਵਧਾਈ ਹੈ।

ਉਧਰ ਪ੍ਰਸ਼ਾਸਨ ਮਹਾ-ਡਿਬੇਟ ਸਬੰਧੀ ਤਿਆਰੀਆਂ ਵਿਚ ਜੁਟਿਆ ਹੋਇਆ ਹੈ। ਪੀਏਯੂ ਵਿਚ 2 ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮ ਡਿਊਟੀ ’ਤੇ ਲਾਏ ਗਏ ਹਨ, ਜਦਕਿ 7 ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼ਹਿਰ 'ਚ ਕਰੀਬ 30 ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ, ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਤਲਾਸ਼ੀ ਲਈ ਜਾ ਰਹੀ ਹੈ।

ਪ੍ਰਸ਼ਾਸਨ ਨੂੰ ਉਮੀਦ ਹੈ ਕਿ ਇਸ ਬਹਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਣਗੇ। ਮੌਕੇ 'ਤੇ ਬੰਬ ਨਿਰੋਧਕ ਦਸਤਾ ਵੀ ਮੌਜੂਦ ਹੈ। ਮੰਗਲਵਾਰ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਿਚਾਲੇ ਦੋ ਵਾਰ ਮੀਟਿੰਗ ਹੋਈ। ਜਾਣਕਾਰੀ ਅਨੁਸਾਰ ਬਹਿਸ ਕੇਂਦਰ ਵਿਚ ਹਾਜ਼ਰ ਹੋਣ ਲਈ 4 ਗੇਟਾਂ 'ਤੇ ਅਧਿਕਾਰੀ ਤਾਇਨਾਤ ਕੀਤੇ ਜਾਣਗੇ। ਮੁੱਖ ਦੁਆਰ 'ਤੇ ਦੋ ਗੇਟ ਬਣਾਏ ਗਏ ਹਨ, ਜਿਥੋਂ ਆਮ ਲੋਕ ਆਡੀਟੋਰੀਅਮ 'ਚ ਦਾਖਲ ਹੋਣਗੇ। ਆਡੀਟੋਰੀਅਮ ਦੇ ਪਿਛਲੇ ਪਾਸੇ ਦੋ ਗੇਟ ਬਣਾਏ ਗਏ ਹਨ, ਜਿਥੋਂ ਵੀਆਈਪੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਅੰਦਰ ਦਾਖ਼ਲ ਹੋਣਗੇ। ਮੁੱਖ ਮੰਤਰੀ ਕਰੀਬ 12 ਵਜੇ ਹੈਲੀਕਾਪਟਰ ਰਾਹੀਂ ਪਹੁੰਚਣਗੇ।

ਸ਼ਹਿਰ ਵਿਚ ਕਈ ਡਿਜੀਟਲ ਵੈਨਾਂ ਅਤੇ ਬੱਸਾਂ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ 360 ਡਿਗਰੀ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਇਹ ਕੈਮਰੇ ਆਉਣ-ਜਾਣ ਵਾਲੇ ਹਰ ਵਿਅਕਤੀ 'ਤੇ ਨਜ਼ਰ ਰੱਖਣਗੇ। ਇਨ੍ਹਾਂ ਕੈਮਰਿਆਂ ਨੂੰ ਪੁਲਿਸ ਕੰਟਰੋਲ ਰੂਮ ਨਾਲ ਵੀ ਜੋੜਿਆ ਗਿਆ ਹੈ ਤਾਂ ਜੋ ਪੁਲਿਸ ਬਹਿਸ ਕੇਂਦਰ ਦੇ ਅੰਦਰ ਅਤੇ ਬਾਹਰ ਨਜ਼ਰ ਰੱਖ ਸਕੇ।

ਪੀਏਯੂ ਵਿਚ 10 ਹਜ਼ਾਰ ਤੋਂ ਵੱਧ ਵਾਹਨਾਂ ਲਈ ਪਾਰਕਿੰਗ ਦੀ ਸਹੂਲਤ ਬਣਾਈ ਗਈ ਹੈ। ਪਾਰਕਿੰਗ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀ ਲਗਾਤਾਰ ਸਾਈਟ ਦਾ ਦੌਰਾ ਕਰ ਰਹੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਕੋਲ 500 ਤੋਂ ਵੱਧ ਵਾਹਨ ਹੋਣਗੇ। ਬਹਿਸ ਵਿਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਲਈ ਸਤਲੁਜ ਕਲੱਬ ਵਿਚ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਪਰ ਅਜੇ ਤਕ ਕਿਸੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।

 (For more news apart from Punjab Open Debate News, stay tuned to Rozana Spokesman)