J&K 'Union Territory Foundation Day: ਪੰਜਾਬ ਰਾਜ ਭਵਨ ਨੇ ਮਨਾਇਆ ਜੰਮੂ-ਕਸ਼ਮੀਰ ਤੇ ਲੱਦਾਖ ਦਾ ਸਥਾਪਨਾ ਦਿਵਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਹ ਸਮਾਗਮ ਪੰਜਾਬ ਰਾਜ ਭਵਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਾਂਝੇ ਤੌਰ ’ਤੇ ਕਰਵਾਇਆ ਗਿਆ।

J&K 'Union Territory Foundation Day

J&K 'Union Territory Foundation Day: “ਏਕ ਭਾਰਤ, ਸ਼੍ਰੇਸ਼ਟ ਭਾਰਤ” ਦੇ ਥੀਮ ਤਹਿਤ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਰਾਜ ਭਵਨ ਵਿਖੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਪੰਜਾਬ ਰਾਜ ਭਵਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਾਂਝੇ ਤੌਰ ’ਤੇ ਕਰਵਾਇਆ ਗਿਆ।

Punjab Raj Bhavan celebrates Statehood Formation Day of J&K and Ladakh

ਇਸ ਮੌਕੇ ਸੰਬੋਧਨ ਕਰਦਿਆਂ, ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇਨ੍ਹਾਂ ਖੇਤਰਾਂ ਦੇ ਵਿਲੱਖਣ ਸੱਭਿਆਚਾਰਾਂ ਅਤੇ ਰਿਵਾਇਤਾਂ ਦੀ ਪ੍ਰਸ਼ੰਸਾ ਕਰਦਿਆਂ ਇਸ ਮਹੱਤਵਪੂਰਨ ਸਮਾਰੋਹ ਦੀ ਮੇਜ਼ਬਾਨੀ ਕਰਨ 'ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਦੇਸ਼ ਦੇ ਵਿਭਿੰਨਤਾ ਨਾਲ ਭਰੇ ਸੱਭਿਆਚਾਰਾਂ ਦੇ ਤਾਣੇ-ਬਾਣੇ ਨੂੰ ਪਛਾਣਨ ਅਤੇ ਇਸਦਾ ਜਸ਼ਨ ਮਨਾਉਣ ਦੀ ਲੋੜ 'ਤੇ ਜ਼ੋਰ ਦਿਤਾ ਜੋ ਭਾਰਤ ਨੂੰ ਅਸਲ ਵਿਚ ਵਿਲੱਖਣ ਬਣਾਉਂਦਾ ਹੈ।

Punjab Raj Bhavan celebrates Statehood Formation Day of J&K and Ladakh

ਉਨ੍ਹਾਂ ਅੱਗੇ ਕਿਹਾ ਕਿ ‘ਏਕ ਭਾਰਤ ਸ਼੍ਰੇਸ਼ਟ ਭਾਰਤ’ ਪ੍ਰੋਗਰਾਮ ਤਹਿਤ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਥਾਪਨਾ ਦਿਵਸ ਮਨਾਏ ਜਾਂਦੇ ਹਨ ਜਿਸ ਦਾ ਉਦੇਸ਼ ਦੇਸ਼ ਦੇ ਲੋਕਾਂ ਦਰਮਿਆਨ ਮਜ਼ਬੂਤ ਬੰਧਨ ਅਤੇ ਸਾਂਝ ਪੈਦਾ ਕਰਨਾ ਹੈ। ਇਹ ਆਪਸੀ ਤਾਲਮੇਲ ਨੂੰ ਵਧਾਉਣ ਦੇ ਨਾਲ ਨਾਲ ਆਪਸੀ ਸੂਝ ਨੂੰ ਉਤਸ਼ਾਹਿਤ ਕਰਦਾ ਹੈ ਅਤੇ 'ਵਨ ਨੇਸ਼ਨ – ਵਨ ਪੀਪਲ' ਦੇ ਬੰਧਨ ਨੂੰ ਮਜ਼ਬੂਤ ਕਰਦਾ ਹੈ।

Punjab Raj Bhavan celebrates Statehood Formation Day of J&K and Ladakh

ਇਸ ਪ੍ਰੋਗਰਾਮ ਦੌਰਾਨ ਉਨ੍ਹਾਂ ਸਾਰਿਆਂ ਨੂੰ ਇਕਜੁੱਟ ਹੋ ਕੇ ਇਕ ਨਵੇਂ ਅਤੇ ਮਜ਼ਬੂਤ ਰਾਸ਼ਟਰ ਦੇ ਨਿਰਮਾਣ ਦਾ ਪ੍ਰਣ ਲੈਣ ਦੀ ਅਪੀਲ ਵੀ ਕੀਤੀ। ਇਸ ਪ੍ਰੋਗਰਾਮ ਦੇ ਜਸ਼ਨਾਂ ਦੀ ਸ਼ੁਰੂਆਤ ਇਕ ਦਿਲਚਸਪ ਸੱਭਿਆਚਾਰਕ ਪ੍ਰੋਗਰਾਮ ਦੇ ਨਾਲ ਹੋਈ ਜਿਸ ਵਿੱਚ ਮਨਮੋਹਕ ਸੁਰੀਲੇ ਲੱਦਾਖੀ ਲੋਕ ਸੰਗੀਤ ਅਤੇ ਜਬਰੋ ਵਰਗੇ ਲੋਕ ਨਾਚ ਪ੍ਰਦਰਸ਼ਨਾਂ ਰਾਹੀਂ ਲੱਦਾਖ ਦੀ ਅਮੀਰ ਵਿਰਾਸਤ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ।

Punjab Raj Bhavan celebrates Statehood Formation Day of J&K and Ladakh

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਭਾਰਤ ਦੇ ਵਧੀਕ ਸਾਲਿਸਟਰ ਜਨਰਲ ਸਤਿਆਪਾਲ ਜੈਨ, ਧਰਮਪਾਲ ਸਲਾਹਕਾਰ ਪ੍ਰਸ਼ਾਸਕ ਯੂ.ਟੀ ਚੰਡੀਗੜ੍ਹ, ਪ੍ਰਵੀਰ ਰੰਜਨ ਡੀਜੀਪੀ ਯੂਟੀ ਚੰਡੀਗੜ੍ਹ ਅਤੇ ਪੀ.ਸੀ. ਡੋਗਰਾ ਸਾਬਕਾ ਡੀਜੀਪੀ ਪੰਜਾਬ ਵੀ ਸ਼ਾਮਲ ਸਨ।