Ludhiana News: ਪਟਾਕੇ ਚਲਾਉਣ ਨੂੰ ਲੈ ਕੇ ਹੋਈ ਖੂਨੀ ਝੜਪ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਇਕ ਦੂਜੇ 'ਤੇ ਹਮਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Ludhiana News: ਪੁਲਿਸ ਮਾਮਲੇ ਦੀ ਕਰ ਰਹੀ ਜਾਂਚ

Bloody clash over firecrackers in Ludhiana News

Bloody clash over firecrackers in Ludhiana News: ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ 'ਚ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਉਨ੍ਹਾਂ ਨੇ ਬੇਸਬਾਲ ਅਤੇ ਦਾਤਰ ਵਰਗੇ ਤੇਜ਼ਧਾਰ ਹਥਿਆਰਾਂ ਨਾਲ ਇਕ-ਦੂਜੇ 'ਤੇ ਹਮਲਾ ਕਰ ਦਿੱਤਾ। ਸੜਕਾਂ 'ਤੇ ਖੁੱਲ੍ਹੇਆਮ ਇੱਟਾਂ ਅਤੇ ਪੱਥਰ ਸੁੱਟੇ ਗਏ। ਝੜਪ 'ਚ ਦੋਵਾਂ ਧਿਰਾਂ ਦੇ ਕੁੱਲ 7 ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਲੋਕਾਂ ਨੇ ਘਟਨਾ ਵਾਲੀ ਥਾਂ 'ਤੇ ਪੁਲਿਸ ਨੂੰ ਸੂਚਨਾ ਦਿੱਤੀ। ਫਿਲਹਾਲ ਰਾਤ 11 ਵਜੇ ਦੋਵੇਂ ਧਿਰਾਂ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਪਹੁੰਚੀਆਂ।

ਜ਼ਖ਼ਮੀ ਕੁਨਾਲ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਭਰਾ ਚੇਤਨ ਨੇ ਆਪਣੀ ਦੁਕਾਨ ਦੇ ਬਾਹਰ ਪਟਾਕੇ ਚਲਾਏ ਸਨ। ਇਸ ਤੋਂ ਨਾਰਾਜ਼ ਹੋ ਕੇ ਇਲਾਕੇ ਦੇ ਰਾਜ ਕੁਮਾਰ ਅਤੇ ਉਸ ਦੇ ਭਾਣਜੇ ਜਗਦੀਪ ਨੇ ਉਸ ਦੇ ਭਰਾ ਚੇਤਨ ਨਾਲ ਗਾਲੀ ਗਲੋਚ ਕੀਤਾ। ਅੱਜ ਇਸ ਮਾਮਲੇ ਵਿੱਚ ਸਮਝੌਤਾ ਹੋਣਾ ਸੀ ਪਰ ਇਸ ਤੋਂ ਪਹਿਲਾਂ ਹੀ ਰਾਜ ਕੁਮਾਰ 8 ਤੋਂ 10 ਵਿਅਕਤੀਆਂ ਨਾਲ ਮੇਰੇ ਭਰਾ ਚੇਤਨ ਦੀ ਰੇਡੀਮੇਡ ਦੀ ਦੁਕਾਨ ’ਤੇ ਆ ਗਿਆ ਅਤੇ ਜ਼ੋਰਦਾਰ ਲੜਾਈ ਸ਼ੁਰੂ ਕਰ ਦਿੱਤੀ।

ਕੁਨਾਲ ਨੇ ਦੱਸਿਆ ਕਿ ਉਸ ਦੇ ਪੱਖ ਦੇ 4 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੇ ਨਾਂ ਕੁਨਾਲ, ਚੇਤਨ, ਗੌਰਵ ਅਤੇ ਗਗਨ ਹਨ। ਕੁਨਾਲ ਅਨੁਸਾਰ ਜਦੋਂ ਉਹ ਆਪਣੇ ਭਰਾ ਚੇਤਨ ਨੂੰ ਬਚਾ ਰਿਹਾ ਸੀ ਤਾਂ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਉਸ ਦੇ ਮੂੰਹ 'ਤੇ ਹਮਲਾ ਕਰ ਦਿੱਤਾ। ਕੁਨਾਲ ਨੇ ਦੱਸਿਆ ਕਿ ਉਸ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਉਸ ਕੋਲ ਦੁਕਾਨ 'ਤੇ ਹਮਲਾ ਕਰਨ ਆਏ ਲੋਕਾਂ ਦੀ ਸੀਸੀਟੀਵੀ ਫੁਟੇਜ ਵੀ ਹੈ, ਜਿਸ ਨੂੰ ਉਹ ਦੁਕਾਨ ਖੁੱਲ੍ਹਣ ਤੋਂ ਬਾਅਦ ਜਨਤਕ ਕਰੇਗਾ।

ਦੂਜੇ ਪਾਸੇ ਦੂਸਰੀ ਧਿਰ ਦੇ ਰਾਜ ਕੁਮਾਰ ਨੇ ਦੱਸਿਆ ਕਿ ਚੇਤਨ ਮੰਗਲਵਾਰ ਰਾਤ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਪਟਾਕੇ ਚਲਾ ਰਿਹਾ ਸੀ। ਜਦੋਂ ਅਸੀਂ ਉਸ ਨੂੰ ਰੋਕਿਆ ਤਾਂ ਉਸ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਸਾਡੇ ਪੈਰਾਂ 'ਚ ਪਟਾਕੇ ਚਲਾਏ। ਜਦੋਂ ਉਸ ਦੀ ਭੈਣ ਸੁਖਵਿੰਦਰ ਕੌਰ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਸ ਦੇ ਪੈਰ 'ਤੇ ਵੀ ਬੰਬ ਚਲਾ ਦਿੱਤਾ।

ਅੱਜ ਦੋਵਾਂ ਧਿਰਾਂ ਵਿੱਚ ਰਾਜ਼ੀਨਾਮਾ ਹੋਣਾ ਸੀ, ਇਸੇ ਦੌਰਾਨ ਚੇਤਨ ਤੇ ਉਸ ਦੇ ਸਾਥੀਆਂ ਨੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਦਾ ਭਾਣਜਾ ਜਗਦੀਪ, ਭੈਣ ਸੁਖਵਿੰਦਰ ਅਤੇ ਉਹ ਖੁਦ ਜ਼ਖ਼ਮੀ ਹੋਏ ਹਨ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਹੈ। ਪਟਾਕੇ ਚਲਾਉਣ ਕਾਰਨ ਵਿਵਾਦ ਪੈਦਾ ਹੋ ਗਿਆ ਹੈ। ਦੇਰ ਰਾਤ ਦੁਕਾਨਾਂ ਦੇ ਬਾਹਰ ਇੱਟਾਂ ਅਤੇ ਪੱਥਰ ਵੀ ਸੁੱਟੇ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ