ਅਦਾਲਤ ਨੇ ਸਾਬਕਾ DSP ਦਿਲਸ਼ੇਰ ਸਿੰਘ ਦਾ ਦਿੱਤਾ 3 ਦਿਨ ਦਾ ਰਿਮਾਂਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

‘ਆਪ' ਆਗੂ ਨਿਤਿਨ ਨੰਦਾ 'ਤੇ ਗੋਲੀ ਮਾਰ ਕੇ ਕੀਤਾ ਸੀ ਹਮਲਾ

Court grants 3-day remand of former DSP Dilsher Singh

ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਅਗੰਮਪੁਰ ਵਿਖੇ ਇਕ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਚੋਣ ਲੜ ਚੁੱਕੇ ਨਿਤਿਨ ਨੰਦਾ ’ਤੇ ਹਮਲਾ ਕਰਨ ਵਾਲੇ ਚੰਡੀਗੜ੍ਹ ਪੁਲਿਸ ਦੇ ਸੇਵਾ ਮੁਕਤ ਡੀ.ਐਸ.ਪੀ. ਦਿਲਸ਼ੇਰ ਸਿੰਘ ਰਾਣਾ ਨੂੰ ਸ੍ਰੀ ਆਨੰਦਪੁਰ ਸਾਹਿਬ ਦੀ ਜੱਜ ਜੇ.ਐਮ.ਆਈ.ਸੀ. ਵਿਸ਼ਵ ਜੋਤੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਉਸ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ‘ਆਪ’ ਆਗੂ ਨਿਤਿਨ ਨੰਦਾ ’ਤੇ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਪੁਲਿਸ ਵਲੋਂ ਇਸ ਗੋਲੀਕਾਂਡ ਨੂੰ ਲੈ ਕੇ ਦੋ ਅਣ-ਪਛਾਤੇ ਵਿਅਕਤੀਆਂ ਸਮੇਤ 6 ਲੋਕਾਂ ’ਤੇ ਮਾਮਲਾ ਦਰਜ ਕੀਤਾ ਹੋਇਆ ਹੈ।