ਨਵੇਂ ਵਰ੍ਹੇ ਦੀ ਆਮਦ ਮੌਕੇ ਮੁੱਖ ਮੰਤਰੀ ਦਾ ਸ਼ੁਭ ਸੰਦੇਸ਼

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਵਾਸੀਆਂ ਨੂੰ ਦੀਆਂ ਦਿੱਤੀਆਂ ਵਧਾਈਆਂ

file photo

ਚੰਡੀਗੜ੍ਹ : ਨਵੇਂ ਵਰ੍ਹੇ ਦੀ ਆਮਦ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਵਰ੍ਹੇ 2020 ਦੀ ਵਧਾਈ ਦਿੰਦਿਆਂ ਸੂਬੇ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸੱਦਾ ਦਿਤਾ ਕਿ ਉਹ ਧਰਮ ਨਿਰਪੱਖਤਾ, ਪ੍ਰਭੂਸੱਤਾ, ਫਿਰਕੂ ਸਦਭਾਵਨਾ ਤੇ ਕੌਮੀ ਏਕਤਾ ਦੀ ਰੱਖਿਆ ਲਈ ਇਕੱਠੇ ਹੋ ਕੇ ਪੂਰੇ ਜੋਸ਼ ਨਾਲ ਕੰਮ ਕਰਨ ਦੀ ਵਚਨਬੱਧਤਾ ਨਾਲ ਨਵੇਂ ਸਾਲ 2020 ਦਾ ਸਵਾਗਤ ਕਰਨ।

ਉਨ੍ਹਾਂ ਲੋਕਾਂ ਨੂੰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪ੍ਰਣ ਕਰਨ ਦੀ ਅਪੀਲ ਕੀਤੀ ਤਾਂ ਜੋ ਸੂਬੇ ਨੂੰ ਜ਼ਮੀਨੀ ਪੱਧਰ 'ਤੇ ਵਿਕਾਸ ਦੀਆਂ ਬੁਲੰਦੀਆਂ ਤਕ ਪਹੁੰਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਨਵੇਂ ਵਰ੍ਹੇ ਦੀ ਆਮਦ ਮੌਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਸਾਲ 2020 ਪੰਜਾਬ ਦੇ ਸਰਵਪੱਖੀ ਵਿਕਸ ਅਤੇ ਤਰੱਕੀ 'ਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ।


ਮੁੱਖ ਮੰਤਰੀ ਨੇ ਅਪਣੇ ਸੰਦੇਸ਼ ਰਾਹੀਂ ਸਮੂਹ ਲੋਕਾਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ 'ਤੇ ਚੱਲਣ ਦੀ ਪ੍ਰੇਰਨਾ ਦਿਤੀ ਜਿਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ ਸਮੂਹ ਨਾਨਕ ਨਾਮਲੇਵਾ ਸੰਗਤਾਂ ਵਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਹਰ ਇਕ ਨੂੰ ਸਿੱਖ ਧਰਮ ਦੇ ਬਾਨੀ ਵਲੋਂ ਦਿਖਾਏ 'ਤੇ ਮਾਰਗ 'ਤੇ ਚੱਲਣਾ ਚਾਹੀਦਾ ਹੈ ਤਾਂ ਜੋ ਦੇਸ਼ ਅੰਦਰ ਕੌਮੀ ਏਕਤਾ, ਸ਼ਾਂਤੀ, ਸਦਭਾਵਨਾ ਤੇ ਧਾਰਮਿਕ ਸਹਿਣਸ਼ੀਲਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।