
ਕਿਸਾਨ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਦੀ ਹਾਦਸੇ 'ਚ ਗਈ ਜਾਨ
ਬੁਢਲਾਡਾ , 30 ਦਸੰਬਰ (ਕੁਲਵਿੰਦਰ ਚਹਿਲ) : ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਵਲੋਂ ਲਗਾਏ ਗਏ ਧਰਨਿਆਂ ਦੌਰਾਨ ਆਏ ਦਿਨ ਮੌਤਾਂ ਹੋ ਰਹੀਆਂ ਹਨ | ਜਾਣਕਾਰੀ ਅਨੁਸਾਰ ਇਥੋਂ ਨਜ਼ਦੀਕੀ ਪਿੰਡ ਭਾਦੜਾ ਦੇ ਇਕ ਹੋਰ ਨੌਜਵਾਨ ਦੀ ਅੰਦੋਲਨ ਦੌਰਾਨ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਕਿਸਾਨਾਂ ਆਗੂ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਦਸਿਆ ਕਿ ਜਗਸੀਰ ਸਿੰਘ (31) ਪੁੱਤਰ ਜਰਨੈਲ ਸਿੰਘ ਭਾਦੜਾ ਜੋ ਟਿਕਰੀ ਬਾਰਡਰ ਤੋਂ ਲਗਭਗ 14 ਕਿਲੋਮੀਟਰ ਦੀ ਦੂਰੀ 'ਤੇ ਸੜਕ ਪਾਰ ਕਰ ਰਿਹਾ ਸੀ ਤਾਂ ਤੇਜ਼ ਰਫ਼ਤਾਰ ਕਿਸੇ ਗੱਡੀ ਦੀ ਫ਼ੇਟ ਵਿਚ ਆ ਗਿਆ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਉਨ੍ਹਾਂ ਦਸਿਆ ਕਿ ਉਕਤ ਨੌਜਵਾਨ ਭਾਰਤੀ ਕਿਸਾਨ ਯੂਨੀਅਨ ਡਕੋਦਾ ਦਾ ਸਰਗਰਮ ਮੈਂਬਰ ਸੀ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਗਈ ਉਕਤ ਕਿਸਾਨ ਦੇ ਪਰਵਾਰ ਨੂੰ ਦੱਸ ਲੱਖ ਰੁਪਏ ਮੁਆਵਜ਼ਾ ਅਤੇ ਇਕ ਨੌਕਰੀ ਦਿਤੀ ਜਾਵੇ |
All Images
image