ਕੈਪਟਨ ਸੰਦੀਪ ਸੰਧੂ ਤੇ ਸੋਨੀ ਗਾਲਿਬ ਨੇ ਸਿੰਘੂ ਬਾਰਡਰ ਪਹੁੰਚ ਕਿਸਾਨਾਂ ਦਾ ਕੀਤਾ ਸਮਰਥਨ

ਏਜੰਸੀ

ਖ਼ਬਰਾਂ, ਪੰਜਾਬ

ਕੈਪਟਨ ਸੰਦੀਪ ਸੰਧੂ ਤੇ ਸੋਨੀ ਗਾਲਿਬ ਨੇ ਸਿੰਘੂ ਬਾਰਡਰ ਪਹੁੰਚ ਕਿਸਾਨਾਂ ਦਾ ਕੀਤਾ ਸਮਰਥਨ

image

ਜਗਰਾਉਂ, 30 ਦਸੰਬਰ (ਪਰਮਜੀਤ ਸਿੰਘ ਗਰੇਵਾਲ): ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਇਕ ਮਹੀਨੇ ਤੋਂ ਉਪਰ ਬੈਠੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਜੋਸ਼ ਤੇ ਜ਼ਜਬੇ ਦੀ ਸ਼ਲਾਘਾ ਕਰਨੀ ਬਣਦੀ ਹੈ, ਕਿਉਂਕਿ ਇੰਨੀ ਠੰਡ ’ਚ ਖੁੱਲ੍ਹੇ ਅਸਮਾਨ ਹੇਠਾਂ ਬੈਠਣਾ ਬਹੁਤ ਮੁਸ਼ਕਿਲ ਹੈ, ਇਹ ਲੋਕ ਅਪਣੀਆਂ ਜ਼ਮੀਨਾਂ ਦੀ ਰਾਖੀ ਲਈ ਬੈਠੇ ਹਨ ਪਰ ਕੇਂਦਰ ਸਰਕਾਰ ਗ਼ਲਤ ਪ੍ਰਚਾਰ ਕਰ ਕੇ ਮੋਰਚੇ ਨੂੰ ਖ਼ਤਮ ਕਰਨ ਲੱਗੀ ਹੋਈ, ਜਿਹੜੇ ਲੋਕ ਮੋਰਚੇ ਲਗਾਈ ਬੈਠੇ ਹਨ, ਉਨ੍ਹਾਂ ਦੀ ਸਿਆਣਪ ਅਤੇ ਸਹੀ ਫ਼ੈਸਲਿਆਂ ਕਰ ਕੇ ਮੋਰਚਾ ਸਫ਼ਲ ਚਲ ਰਿਹਾ ਹੈ। 
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਵੱਲੋਂ ਸਾਥੀਆਂ ਸਮੇਤ ਸਿੰਘੂ ਬਾਰਡਰ ’ਤੇ ਪਹੁੰਚਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਯਾਰੀ ਪੁਗਾਉਣ ਲਈ ਦੇਸ਼ ਦੇ ਅੰਨਦਾਤਾ ਦੀ ਮੌਤ ਦੇ ਵਾਰੰਟ ਤਿਆਰ ਕੀਤੇ ਹਨ। ਮੋਦੀ ਸਰਕਾਰ ਨੂੰ ਅੜੀਅਲ ਰਵੱਈਆ ਛੱਡ ਕੇ ਦੇਸ਼ ਹਿੱਤ ਲਈ ਕਿਸਾਨਾਂ ਦੀਆਂ ਭਾਵਨਾਵਾਂ ਅਨੁਸਾਰ ਫ਼ੈਸਲਾ ਕਰਨਾ ਚਾਹੀਦਾ ਹੈ। 
ਇਸ ਮੌਕੇ ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਵਾਈਸ ਚੇਅਰਮੈਨ ਕਿੱਕੀ ਲਤਾਲਾ, ਵਾਈਸ ਚੇਅਰਮੈਨ ਡਾ: ਕਰਨ ਵੜਿੰਗ, ਚੇਅਰਮੈਨ ਸੁਰਿੰਦਰ ਸਿੰਘ ਟੀਟੂ, ਸਰਪੰਚ ਨਵਦੀਪ ਸਿੰਘ ਗਰੇਵਾਲ, ਵਾਈਸ ਚੇਅਰਮੈਨ ਗੁਲਵੰਤ ਸਿੰਘ ਜੰਡੀ, ਤੇਲੂ ਰਾਮ, ਹਰਨੇਕ ਸਿੰਘ ਸਰਾਭਾ, ਸੰਦੀਪ ਸੇਖੋਂ, ਮਨਪ੍ਰੀਤ ਸਿੰਘ ਈਸੇਵਾਲ, ਵਰਿੰਦਰ ਸਿੰਘ, ਜਸਵੀਰ ਖੰਡੂਰ, ਪ੍ਰੀਤਮ ਸਿੰੰਘ ਤੇ ਪ੍ਰੇਮ ਸਿੰਘ ਆਦਿ ਹਾਜ਼ਰ ਸਨ।

ਫੋਟੋ ਫਾਈਲ : ਜਗਰਾਉਂ ਗਰੇਵਾਲ-2
ਕੈਪਸ਼ਨ 
: ਦਿੱਲੀ ਦੇ ਸਿੰਘੂ ਬਾਰਡਰ ’ਤੇ ਪਹੁੰਚੇ ਕੈਪਟਨ ਸੰਦੀਪ ਸੰਧੂ ਤੇ ਸੋਨੀ ਗਾਲਿਬ ਕਿਸਾਨਾਂ ਦਾ ਸਮਰਥਨ ਕਰਨ ਸਮੇਂ।