ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਨਵੇਂ ਵਰ੍ਹੇ ਦਾ ਕੈਲੰਡਰ ਕੀਤਾ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਾ. ਢਿੱਲੋਂ ਨੇ ਸਮੁੱਚੇ ਸਟਾਫ਼ ਅਤੇ ਕਿਸਾਨੀ ਸਮਾਜ ਨੂੰ ਨਵੇਂ ਵਰ੍ਹੇ ੨੦੨੧ ਦੀਆਂ ਵਧਾਈਆਂ ਦਿੱਤੀਆਂ

P.A.U. Vice Chancellor releases new year calendar

ਲੁਧਿਆਣਾ: ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਨਵੇਂ ਵਰ੍ਹੇ ੨੦੨੧ ਦਾ ਕੈਲੰਡਰ ਜਾਰੀ ਕੀਤਾ । ਉਹਨਾਂ ਕਿਹਾ ਕਿ ਕੋਵਿਡ ਦੇ ਸੰਕਟ ਦੇ ਬਾਵਜੂਦ ਪੀ.ਏ.ਯੂ. ਨੇ ਅਧਿਆਪਨ, ਖੋਜ ਅਤੇ ਪਸਾਰ ਗਤੀਵਿਧੀਆਂ ਨੂੰ ਨਿਰੰਤਰ ਜਾਰੀ ਰੱਖਿਆ ਹੈ । ਡਾ. ਢਿੱਲੋਂ ਨੇ ਸਮੁੱਚੇ ਸਟਾਫ਼ ਅਤੇ ਕਿਸਾਨੀ ਸਮਾਜ ਨੂੰ ਨਵੇਂ ਵਰ੍ਹੇ ੨੦੨੧ ਦੀਆਂ ਵਧਾਈਆਂ ਦਿੰਦਿਆਂ ਕਿਸਾਨੀ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕਰਨ ਦੇ ਯੂਨੀਵਰਸਿਟੀ ਦੇ ਅਹਿਦ ਨੂੰ ਦੁਹਰਾਇਆ ।

ਡਾ. ਢਿੱਲੋਂ ਨੇ ਆਈ ਸੀ ਏ ਆਰ ਦੀ ਰੈਂਕਿੰਗ ਵਿੱਚ ਪੀ.ਏ.ਯੂ. ਨੂੰ ਮਿਲੇ ਸਿਖਲਰੇ ਦਰਜ਼ੇ ਲਈ ਇੱਕ ਵਾਰ ਫਿਰ ਸਟਾਫ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕਿਸਾਨ ਦੀ ਆਮਦਨ ਵਧਾਉਣ ਲਈ ਸਭ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ ।

ਇਸ ਸਮੇਂ ਪੀ.ਏ.ਯੂ. ਦੇ ਰਜਿਸਟਰਾਰ ਡਾ. ਰਾਜਿੰਦਰ ਸਿੰਘ ਸਿੱਧੂ, ਨਿਰਦੇਸ਼ਕ ਖੋਜ ਡਾ. ਨਵਤੇਜ ਸਿੰਘ ਬੈਂਸ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਗੁਰਿੰਦਰ ਕੌਰ ਸਾਂਘਾ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਰਵਿੰਦਰ ਕੌਰ ਧਾਲੀਵਾਲ, ਵਧੀਕ ਨਿਰਦੇਸ਼ਕ ਖੋਜ ਡਾ. ਕੇ. ਐੱਸ ਥਿੰਦ, ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ, ਸਾਰੇ ਕਾਲਜਾਂ ਦੇ ਡੀਨ ਸਾਹਿਬਾਨ ਅਤੇ ਡਾਇਰੈਕਟਰ ਹਾਜ਼ਰ ਸਨ ।