BSF ਨੂੰ ਮਿਲੀ ਵੱਡੀ ਸਫ਼ਲਤਾ, 32 ਬੋਰ ਪਿਸਤੌਲ ਅਤੇ 7 ਜ਼ਿੰਦਾ ਕਾਰਤੂਸਾਂ ਸਣੇ ਇਕ ਵਿਅਕਤੀ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤ-ਪਾਕਿ ਸਰਹੱਦ 'ਤੇ ਬੀਐਸਐਫ ਨੇ ਇਕ ਵਿਅਕਤੀ ਨੂੰ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ ਕਰਕੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

BSF Arrested a man with pistol

ਫਿਰੋਜ਼ਪੁਰ (ਮਲਕੀਅਤ ਸਿੰਘ): ਭਾਰਤ-ਪਾਕਿ ਸਰਹੱਦ 'ਤੇ ਬੀਐਸਐਫ ਨੇ ਇਕ ਵਿਅਕਤੀ ਨੂੰ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫ਼ਤਾਰ ਕਰਕੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੀ 116 ਬਟਾਲੀਅਨ ਨੇ ਬੀਓਪੀ ਬਸਤੀ ਰਾਮਲਾਲ ਦੇ ਇਲਾਕੇ ਵਿਚ ਸ਼ੱਕ ਦੇ ਆਧਾਰ ’ਤੇ ਜਗਦੀਸ਼ ਸਿੰਘ ਦੀ ਤਲਾਸ਼ੀ ਲਈ।

ਇਸ ਦੌਰਾਨ ਉਸ ਕੋਲੋਂ 32 ਬੋਰ ਦਾ ਪਿਸਤੌਲ ਅਤੇ 7 ਜ਼ਿੰਦਾ ਕਾਰਤੂਸ ਬਰਾਮਦ ਹੋਏ। ਇਸ ਦੌਰਾਨ 116 ਬੀਐਸਐਫ ਦੇ ਕਮਾਂਡੈਂਟ ਮੌਕੇ ’ਤੇ ਪਹੁੰਚੇ ਅਤੇ ਗ੍ਰਿਫ਼ਤਾਰ ਵਿਅਕਤੀ ਨੂੰ ਤੁਰੰਤ ਬੀਓਪੀ ਬਸਤੀ ਰਾਮ ਲਾਲ ਲਿਆਂਦਾ ਗਿਆ। ਵਿਅਕਤੀ ਕੋਲੋਂ ਪੁੱਛਗਿੱਛ ਜਾਰੀ ਹੈ।