ਬਠਿੰਡਾ ਜੇਲ੍ਹ ’ਚ ਵੱਡੀ ਵਾਰਦਾਤ, ਗੈਂਗਸਟਰਾਂ ਦਾ CRPF ਜਵਾਨਾਂ 'ਤੇ ਹਮਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿਲਪ੍ਰੀਤ ਬਾਬਾ ਗੈਂਗਸਟਰ ਤੇ ਸਾਥੀਆਂ 'ਤੇ ਮਾਮਲਾ ਦਰਜ 

Major incident in Bathinda Jail, gangsters attack CRPF jawans

 

ਬਠਿੰਡਾ : ਬਠਿੰਡਾ ਦੀ ਕੇਂਦਰੀ ਜੇਲ੍ਹ ਇਕ ਵਾਰ ਫਿਰ ਵਿਵਾਦਾਂ ਵਿਚ ਆ ਗਈ ਹੈ। ਜੇਲ੍ਹ 'ਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਜੇਲ੍ਹ ਵਿਚ ਬੰਦ ਗੈਂਗਸਟਰਾਂ ਨੇ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ਕੀਤੇ ਸੀ. ਆਰ. ਪੀ. ਐੱਫ. ਦੇ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਤਿੰਨ ਗੈਂਗਸਟਰਾਂ ’ਤੇ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਅਸਲਾ ਤੇ ਐਕਸਾਈਜ਼ ਐਕਟ ਸਮੇਤ ਕਈ ਹੋਰ ਧਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਰਾਜਵੀਰ, ਅਤੇ ਗੈਂਗਸਟਰ ਦਿਲਪ੍ਰੀਤ ਨੇ ਸਾਥੀਆਂ ਸਮੇਤ ਸੀ. ਆਰ. ਪੀ. ਐੱਫ. ਦੇ ਮੁਲਾਜ਼ਮਾਂ ’ਤੇ ਹਮਲਾ ਕੀਤਾ ਹੈ। ਇਸ ਹਮਲੇ ਦੀ ਪੂਰੀ ਘਟਨਾ 23 ਦਸੰਬਰ ਦੀ ਦੱਸੀ ਜਾ ਰਹੀ ਹੈ।

ਪਹਿਲਾਂ ਉਨ੍ਹਾਂ ਦੀ ਸੀ. ਆਰ. ਪੀ. ਐੱਫ. ਦੇ ਜਾਵਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਅਤੇ ਬਾਅਦ ਵਿਚ ਉਨ੍ਹਾਂ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ। ਦੱਸਣਯੋਗ ਹੈ ਕਿ ਪੰਜਾਬ ਦੀਆਂ ਕੁੱਝ ਜੇਲ੍ਹਾਂ ਦੀ ਜ਼ਿੰਮੇਵਾਰੀ ਸੀ. ਆਰ. ਪੀ. ਐੱਫ. ਦੇ ਹਵਾਲੇ ਕੀਤੀ ਗਈ ਹੈ। ਬਠਿੰਡਾ ਦੀ ਕੇਂਦਰੀ ਜੇਲ ਵਿਚ ਕੈਦੀਆਂ ਵਲੋਂ ਸੁਰੱਖਿਆ ਕਰਮਚਾਰੀਆਂ ’ਤੇ ਹਮਲੇ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਅਜਿਹੀਆਂ ਵਾਰਦਾਤਾ ਸਾਹਮਣੇ ਆ ਚੁੱਕੀਆਂ ਹਨ। ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਅਤਿ ਸੁਰੱਖਿਅਤ ਕਹੀਆਂ ਜਾਣ ਵਾਲੀਆਂ ਜੇਲ੍ਹਾਂ ਦਾ ਵਿਵਾਦਾਂ ਨਾਲ ਪੱਕਾ ਰਿਸ਼ਤਾ ਹੈ। ਜੇਲ੍ਹ 'ਚੋਂ ਕਦੇ ਨਸ਼ੇ ਵਾਲੀਆਂ ਚੀਜ਼ਾਂ ਬਰਾਮਦ ਹੁੰਦੀਆਂ ਹਨ ਅਤੇ ਕਦੇ ਮੋਬਾਇਲ।