ਵਿਜੀਲੈਂਸ ਨੇ ਵਾਹਨ ਫਿਟਨੈੱਸ ਸਰਟੀਫਿਕੇਟ ਘੁਟਾਲੇ ’ਚ ਸ਼ਾਮਲ ਇੱਕ ਹੋਰ ਏਜੰਟ ਕੀਤਾ ਕਾਬੂ

ਏਜੰਸੀ

ਖ਼ਬਰਾਂ, ਪੰਜਾਬ

ਰਾਜੇਸ਼ ਸਹੋਤਾ ਦਾ ਮੋਬਾਈਲ ਫੋਨ ਅਤੇ ਸਿਮ ਕਾਰਡ ਜ਼ਬਤ 

Vigilance has arrested another agent involved in vehicle fitness certificate scam

ਮੁਹਾਲੀ -  ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿਚ ਇਕ ਹੋਰ ਗ੍ਰਿਫ਼ਤਾਰੀ ਹੋਈ ਹੈ। ਵਿਜੀਲੈਂਸ ਨੇ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਰਾਜੇਸ਼ ਸਹੋਤਾ ਵਾਸੀ ਵਾਲਮੀਕ ਮੁਹੱਲਾ, ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੇ ਉਸ ਦਾ ਮੋਬਾਈਲ ਫੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ

ਜੋ ਹੋਰ ਜਾਣਕਾਰੀ ਹਾਸਲ ਕਰਨ ਲਈ ਡਾਟਾ ਮਾਹਰਾਂ ਨੂੰ ਭੇਜਿਆ ਜਾਵੇਗਾ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮਵੀਆਈ ਜਲੰਧਰ ਦੇ ਦਫਤਰ ਵਿਚ ਛਾਪਾ ਮਾਰਿਆ ਅਤੇ ਵੱਡੇ ਪੱਧਰ ’ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰ ਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ। ਵਿਜੀਲੈਂਸ ਨੇ ਇਸ ਮਾਮਲੇ ਵਿਚ 23 ਅਗਸਤ ਨੂੰ ਕੇਸ ਦਰਜ ਕੀਤਾ ਸੀ।