Supreme Court: ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਦੇਣ ਦੇ ਮਾਮਲੇ ’ਚ ਸੁਪਰੀਮ ਕੋਰਟ ਤੋਂ ਵੱਡੀ ਖ਼ਬਰ

ਏਜੰਸੀ

ਖ਼ਬਰਾਂ, ਪੰਜਾਬ

Supreme Court: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 3 ਹੋਰ ਦਿਨਾਂ ਦਾ ਦਿੱਤਾ ਸਮਾਂ

Big news from the Supreme Court regarding the medical treatment of Dallewal

 


Supreme Court: ਹਰਿਆਣਾ ਦੀ ਸਰਹੱਦ 'ਤੇ ਪਿਛਲੇ 35 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਦੇ ਵਿਸ਼ੇਸ਼ ਬੈਂਚ ਨੇ ਸੁਣਵਾਈ ਕੀਤੀ

28 ਦਸੰਬਰ ਦਿਨ ਸ਼ਨੀਵਾਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਦੀਆਂ ਹਦਾਇਤਾਂ 'ਤੇ ਅਮਲ ਨਾ ਕਰਨ ਲਈ ਪੰਜਾਬ ਸਰਕਾਰ ਦੇ ਰਵੱਈਏ ਨੂੰ ਸਖ਼ਤ ਫਟਕਾਰ ਲਗਾਈ ਸੀ।

 ਸੁਪਰੀਮ ਕੋਰਟ ਨੇ ਕਿਹਾ ਕਿ ਸਾਡੇ ਹੁਕਮਾਂ ਦੀ ਹਰ ਕੀਮਤ 'ਤੇ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਤੁਸੀਂ ਕੁਝ ਹੋਰ ਸਮਾਂ ਕਿਉਂ ਮੰਗ ਰਹੇ ਹੋ।

ਪੰਜਾਬ ਸਰਕਾਰ ਦੇ ਏਜੀ ਨੇ ਅਦਾਲਤ ਨੂੰ ਦਸਿਆ ਕਿ ਕੁਝ ਜ਼ਿੰਮੇਵਾਰ ਲੋਕ ਡੱਲੇਵਾਲ ਨਾਲ ਗੱਲ ਕਰਨ ਗਏ ਸਨ। ਬੀਤੇ ਦਿਨ ਦੋ ਗੱਲਾਂ ਹੋਈਆਂ। ਪਹਿਲਾਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਨ ਪੰਜਾਬ ਭਰ 'ਚ ਜਾਮ ਲੱਗ ਗਿਆ ਸੀ। ਦੂਜਾ, ਕੇਂਦਰ ਸਰਕਾਰ ਨੂੰ ਇਹ ਪ੍ਰਸਤਾਵ ਦਿੱਤਾ ਗਿਆ ਹੈ ਕਿ ਜੇਕਰ ਉਨ੍ਹਾਂ ਨੂੰ ਗੱਲਬਾਤ ਦਾ ਪ੍ਰਸਤਾਵ ਮਿਲਦਾ ਹੈ ਤਾਂ ਡੱਲੇਵਾਲ ਡਾਕਟਰੀ ਸਹਾਇਤਾ ਲੈਣ ਲਈ ਤਿਆਰ ਹਨ।

ਪੰਜਾਬ ਸਰਕਾਰ ਦੀ ਮੰਗ 'ਤੇ ਸੁਪਰੀਮ ਕੋਰਟ ਨੇ ਸਮਾਂ ਦਿਤਾ ਹੈ ਅਤੇ ਮਾਮਲੇ ਉਤੇ ਅਗਲੀ ਸੁਣਵਾਈ 2 ਜਨਵਰੀ 2025 ਨੂੰ ਹੋਵੇਗੀ।