ਜਲੰਧਰ ਆਰ.ਟੀ.ਏ. ਰਵਿੰਦਰ ਸਿੰਘ ਗਿੱਲ ਦੀ ਬਾਥਰੂਮ ਵਿਚ ਮਿਲੀ ਲਾਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੌਤ ਦਾ ਕਾਰਨ ਫਿਲਹਾਲ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ

Jalandhar RTA Ravinder Singh Gill's body found in bathroom

ਜਲੰਧਰ: ਜਲੰਧਰ ਦੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਅਧਿਕਾਰੀ ਰਵਿੰਦਰ ਸਿੰਘ ਗਿੱਲ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਲਾਸ਼ ਜਲੰਧਰ ਹਾਈਟਸ ਵਿਚ ਉਨ੍ਹਾਂ ਦੇ ਫਲੈਟ ਦੇ ਬਾਥਰੂਮ ਵਿਚ ਮਿਲੀ। ਮੌਤ ਦਾ ਕਾਰਨ ਫਿਲਹਾਲ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ, ਪਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਰਵਿੰਦਰ ਸਿੰਘ ਚੰਡੀਗੜ੍ਹ ਮੁੱਖ ਦਫ਼ਤਰ ਦਾ ਚਾਰਜ ਸੰਭਾਲ ਰਹੇ ਸਨ ਪਰ ਉਨ੍ਹਾਂ ਨੂੰ ਜਲੰਧਰ ਆਰ.ਟੀ.ਏ. ਦਾ ਵਾਧੂ ਚਾਰਜ ਦਿੱਤਾ ਗਿਆ ਸੀ। ਚੌਕੀ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਆਰ.ਟੀ.ਏ. ਦੇ ਗੰਨਮੈਨ ਨੇ ਉਨ੍ਹਾਂ ਨੂੰ ਬਾਥਰੂਮ ਵਿਚ ਮ੍ਰਿਤਕ ਪਾਇਆ ਅਤੇ ਪੁਲਿਸ ਨੂੰ ਸੂਚਿਤ ਕੀਤਾ। ਰਵਿੰਦਰ ਗਿੱਲ ਦੇ ਦੋ ਪੁੱਤਰ ਹਨ, ਜਿਨ੍ਹਾਂ ਵਿਚੋਂ ਇਕ ਦਾ ਵਿਆਹ ਕੁਝ ਦਿਨ ਪਹਿਲਾਂ ਹੀ ਹੋਇਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਬਠਿੰਡਾ ਵਿਚ ਕੀਤਾ ਜਾਵੇਗਾ।