Punjab School Holidays News: ਪੰਜਾਬ ਦੇ ਸਕੂਲਾਂ ਵਿਚ ਵਧੀਆਂ ਛੁੱਟੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

7 ਜਨਵਰੀ ਤੱਕ ਸਕੂਲ ਰਹਿਣਗੇ ਬੰਦ, ਵਧਦੀ ਠੰਢ ਦੇ ਮੱਦੇਨਜ਼ਰ ਲਿਆ ਫ਼ੈਸਲਾ

Punjab School Holidays News

ਚੰਡੀਗੜ੍ਹ: ਪੰਜਾਬ ਵਿੱਚ ਕੜਾਕੇ ਦੀ ਠੰਢ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੇ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ 8 ਜਨਵਰੀ ਨੂੰ ਸਕੂਲ ਖੁੱਲ੍ਹਣਗੇ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੱਤੀ ਹੈ।

ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।

 

 

ਦੱਸ ਦੇਈਏ ਕਿ ਪਹਿਲਾਂ ਛੁੱਟੀਆਂ ਅੱਜ ਖ਼ਤਮ ਹੋ ਰਹੀਆਂ ਸਨ। ਪਹਿਲੀ ਜਨਵਰੀ ਤੋਂ ਸਕੂਲ ਲੱਗਣੇ ਸਨ ਪਰ ਕੜਾਕੇ ਦੀ ਠੰਢ ਨੇ ਮੱਦੇਨਜ਼ਰ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।