ਸੰਗਰੂਰ : ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਂਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਦੱਸਿਆ ਕਿ ਧਰਮ ਪ੍ਰਚਾਰ ਲਹਿਰ ਨੂੰ ਵਧੇਰੇ ਪ੍ਰਫੁੱਲਤ ਕਰਨ ਲਈ ਜਲਦ ਹੀ ਇਕ ਹਜ਼ਾਰ ਨਵੇਂ ਪ੍ਰਚਾਰਕਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਵਲੋਂ ਧਰਮ ਪ੍ਰਚਾਰ ਲਹਿਰ ਦੀ ਸਰਗਰਮੀ ਵਧਾਉਣ ਲਈ ਸਬ ਆਫਿਰ ਖੋਲ੍ਹੇ ਗਏ ਸਨ। ਧਰਮ ਪ੍ਰਚਾਰ ਲਈ ਸ਼ੁਰੂ ਕੀਤੀ ਮੁਹਿੰਮ ਦੇ ਬਿਹਤਰ ਨਤੀਜੇ ਪ੍ਰਾਪਤ ਹੋ ਰਹੇ ਹਨ। ਜਨਵਰੀ ਮਹੀਨੇ ਤੋਂ ਲੈ ਕੇ ਹੁਣ ਤੱਕ 10 ਹਜ਼ਾਰ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗੇ ਹਨ।
ਨਵੇਂ ਭਰਤੀ ਕੀਤੇ ਜਾਣ ਵਾਲੇ ਧਰਮ ਪ੍ਰਚਾਰਕਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਤੇਲ ਭੱਤਾ ਵੀ ਦਿੱਤਾ ਜਾਵੇਗਾ। ਲੋੜ ਅਨੁਸਾਰ ਢਾਡੀ, ਰਾਗੀ ਤੇ ਗ੍ਰੰਥੀ ਵੀ ਭਰਤੀ ਕੀਤੇ ਜਾਣਗੇ।
ਮਰਹੂਮ ਐੱਸ. ਜੀ. ਪੀ. ਸੀ. ਮੈਂਬਰ ਸੁਰਜੀਤ ਸਿੰਘ ਕਾਲਾਬੂਲਾ ਦੀ ਤਸਵੀਰ ਸਿੱਖ ਅਜਾਇਬ ਘਰ 'ਚ ਲਗਾਉਣ ਸੰਬੰਧੀ ਭਾਈ ਲੌਂਗੋਵਾਲ ਨੇ ਕਿਹਾ ਕਿ ਜੇਕਰ ਅਜਿਹੀ ਕੋਈ ਲਿਖਤੀ ਮੰਗ ਐੱਸ. ਜੀ. ਪੀ. ਕੋਲ ਆਉਂਦੀ ਹੈ ਤਾਂ ਸੰਬੰਧਿਤ ਸਬ ਕਮੇਟੀ ਉਸ 'ਤੇ ਵਿਚਾਰ ਕਰਕੇ ਫੈਸਲਾ ਕਰਦੀ ਹੈ। ਉਨ੍ਹਾਂ ਦੱਸਿਆ ਕਿ ਲੌਂਗੋਵਾਲ 'ਚ ਸ਼ਹੀਦ ਭਾਈ ਮਨੀ ਸਿੰਘ ਦੀ ਯਾਦ 'ਚ ਲੜਕੀਆਂ ਦਾ ਕਾਲਜ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।