ਰੋਟਰੀ ਕਲੱਬ ਨਾਭਾ ਵਲੋਂ ਸਵਰਗੀ ਸੁੰਦਰ ਸਿੰਘ ਤੇ ਮਾਤਾ ਮਾਨਸ ਕੌਰ ਦੀ ਯਾਦ ਵਿਚ ਸਥਾਨਕ ਰੋਟਰੀ ਭਵਨ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਸਦਾ ਰਸਮੀ ਉਦਘਾਟਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੀਤਾ। ਕੈਂਪ ਦੌਰਾਨ ਦੋ ਸੋ ਤੋਂ ਵੱਧ ਮਰੀਜਾਂ ਦੀਆਂ ਅੱਖਾਂ ਦੇ ਹਰਾਂ ਦੇ ਟੈਸਟ ਤੇ ਆਪਰੇਸ਼ਨ ਕਰਕੇ ਦਵਾਈਆਂ ਵੀ ਮੁਫ਼ਤ ਦਿਤੀਆਂ ਗਈਆਂ।
ਇਸ ਮੌਕੇ ਮੰਤਰੀ ਧਰਮਸੋਤ ਨੇ ਜਿੱਥੇ ਗੱਲ ਕਰਦਿਆਂ ਰੋਟਰੀ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਅੱਗੇ ਆਉਣ ਵਾਲੇ ਪੰਜਾਬ ਸਰਕਾਰ ਦੇ ਬਜਟ 'ਤੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੀ ਲੁੱਟ ਖਸੁੱਟ 'ਤੇ ਖਜਾਨਾ ਖਾਲੀ ਕਰਨ ਦੇ ਬਾਵਜੂਦ ਕੈਪਟਨ ਸਰਕਾਰ ਵਲੋਂ ਚੋਣਾਂ ਵੇਲੇ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ, ਲੋਕ ਭਲਾਈ ਦੀਆਂ ਯੋਜਨਾਵਾਂ ਅਕਾਲੀ ਭਾਜਪਾ ਸਰਕਾਰ ਨਾਲੋਂ ਵਧੀਆ ਤੇ ਸੁਚੱਜੇ ਢੰਗ ਨਾਲ ਚਲਾਈਆਂ ਜਾ ਰਹੀਆਂ ਹਨ।
ਸ਼ਗਨ ਤੇ ਪੈਨਸ਼ਨ ਸਕੀਮ ਦੀ ਰਾਸ਼ੀ ਵੀ ਵਧਾਈ ਗਈ ਹੈ, ਸੋ ਤੋਂ ਵੱਧ ਯੋਜਨਾਵਾਂ ਚਲ ਰਹੀਆਂ ਹਨ, ਇਸ ਤੋਂ ਇਲਾਵਾ ਮੰਤਰੀ ਧਰਮਸੋਤ ਨੇ ਵੱਡਾ ਬਿਆਨ ਦਿੰਦੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਜੋ ਵਾਅਦਾ ਕੀਤਾ ਸੀ ਉਹ ਅਗਲੇ ਕੁਝ ਹੀ ਦਿਨਾਂ ਵਿਚ ਪੂਰਾ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਪੰਜ ਸਾਲ ਦੇ ਕਾਰਜਕਾਲ ਵਿਚ ਹੀ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ ਤਾਂ ਹੀ ਅਗਲੀਆਂ ਚੋਣਾਂ ਕਾਂਗਰਸ ਪਾਰਟੀ ਲੜੇਗੀ।