‘ਆਪ’ ਨੇ ਵਿਧਾਨ ਸਭਾ ’ਚ ਹਿਤਾਂ ਦੇ ਟਕਰਾਅ ਸਬੰਧੀ ਕਾਨੂੰਨ ਦੀ ਮੰਗ ਉਠਾਈ

ਖ਼ਬਰਾਂ, ਪੰਜਾਬ

ਕਪੂਰਥਲਾ (ਇੰਦਰਜੀਤ ਸਿੰਘ) : ਆਮ ਆਦਮੀ ਪਾਰਟੀ ਨੇ ਹਿਤਾਂ ਦੇ ਟਕਰਾਅ ਦੇ ਮੁੱਦੇ ਨੂੰ ਲੈ ਕੇ ਸਖ਼ਤ ਕਾਨੂੰਨ ਬਣਾਏ ਜਾਣ ਦੀ ਗੱਲ ਆਖੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਆਬਾ ਜ਼ੋਨ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ ਨੇ ਕਿਹਾ ਹੈ ਕਿ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੀ ਆਮ ਆਦਮੀ ਪਾਰਟੀ ਵਲੋਂ ਆਉਂਦੇ ਵਿਧਾਨ ਸਭਾ ਸ਼ੈਸ਼ਨ ‘ਚ ਇਸ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਪ੍ਰਾਈਵੇਟ ਮੈਂਬਰਜ਼ ਪੰਜਾਬ ਅਨਸੀਟਿੰਗ ਆਫ ਪੰਜਾਬ ਲੈਜਿਸਲੈਟਿਵ ਅਸੈਂਬਲੀ ਫਾਊਡ ਗਿਲਟੀ ਆਫ ਕਨਫਲਿਕਟ ਆਫ ਇੰਟਰਸਟ ਬਿਲ 2018 ਪੇਸ਼ ਕੀਤਾ ਜਾ ਰਿਹਾ ਹੈ।