ਬਾਦਲ ਅਤੇ ਸੁਖਬੀਰ ਵਲੋਂ ਲੁਧਿਆਣਾ ਅਗਨੀ ਕਾਂਡ ਦੇ ਪੀੜਤਾਂ ਨਾਲ ਅਫ਼ਸੋਸ ਦਾ ਪ੍ਰਗਟਾਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ, 21 ਨਵੰਬਰ (ਸਸਸ): ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਲ ਲੁਧਿਆਣਾ ਵਿਚ ਅੱਗ ਲੱਗਣ ਮਗਰੋਂ ਢਹਿ ਢੇਰੀ ਹੋਈ 5 ਮੰਜ਼ਿਲਾ ਇਮਾਰਤ ਵਿਚ ਦਬ ਕੇ ਮਰੇ ਵਿਅਕਤੀਆਂ ਦੇ ਪਰਵਾਰਾਂ ਨਾਲ ਅੱਜ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਪੀੜਤ ਪਰਵਾਰਾਂ ਪ੍ਰਤੀ ਡੂੰਘੀ ਹਮਦਰਦੀ ਦਾ ਇਜ਼ਹਾਰ ਕਰਦਿਆਂ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਇਕ ਬਹੁਤ ਵੱਡੀ ਤ੍ਰਾਸਦੀ ਸੀ, ਜਿਸ ਵਿਚ ਦੋ ਅੱਗ ਬੁਝਾਉਣ ਵਾਲੇ ਕਰਮਚਾਰੀਆਂ ਅਤੇ ਇਕ ਨਗਰ ਕੌਂਸਲ ਦੇ ਅਧਿਕਾਰੀ ਸਮੇਤ 6 ਵਿਅਕਤੀਆਂ ਦੀ ਮੌਤ ਹੋ ਗਈ। ਇਮਾਰਤ ਨੂੰ ਲੱਗੀ ਅੱਗ ਨੂੰ ਬੁਝਾਉਣ ਮਗਰੋਂ ਇਹ ਬਿਲਡਿੰਗ ਢਹਿ ਢੇਰੀ ਹੋ ਗਈ ਅਤੇ ਬਹੁਤ ਸਾਰੇ ਵਿਅਕਤੀ ਮਲਬੇ ਥੱਲੇ ਦਬ ਗਏ।