ਬਾਦਲ ਵਲੋਂ ਨਵੇਂ ਵਰ੍ਹੇ ਦੀ ਮੁਬਾਰਕਬਾਦ

ਖ਼ਬਰਾਂ, ਪੰਜਾਬ

ਅੰਮ੍ਰਿਤਸਰ, 1 ਜਨਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਨੇ ਨਵੇ ਸਾਲ ਦੀ ਆਮਦ ਤੇ ਦੇਸ਼ ਵਿਦੇਸ਼ ਵਿਚ ਵਸਦੇ ਸਮੂਹ ਪੰਜਾਬੀਆਂ ਨੂੰ ਜਿੱਥੇ ਮੁਬਾਰਕਬਾਦ ਦਿਤੀ, ਉਥੇ ਉਨ੍ਹਾਂ ਨੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਕਾਮਨਾ ਕੀਤੀ। ਸ. ਬਾਦਲ ਨੇ ਪਿੰਡ ਬਾਦਲ ਵਿਖੇ ਨਵਾਂ ਸਾਲ ਅਪਣੇ ਪਾਰਟੀ ਵਰਕਰਾਂ ਤੇ ਸ਼ੁਭਚਿੰਤਕਾਂ ਨਾਲ ਮਨਾਇਆ ਤੇ ਉਨ੍ਹਾਂ ਕੋਲੋਂ ਨਵੇਂ ਸਾਲ ਦੀ ਵਧਾਈ ਕਬੂਲੀ।