ਛੇ ਡੇਰਾ ਪ੍ਰੇਮੀ ਗ੍ਰਿਫ਼ਤਾਰ, 15 ਦੀ ਭਾਲ ਜਾਰੀ

ਖ਼ਬਰਾਂ, ਪੰਜਾਬ

ਫ਼ਰੀਦਕੋਟ, 1 ਸਤੰਬਰ (ਬੀ.ਐਸ.ਢਿੱਲੋਂ): ਜ਼ਿਲ੍ਹਾ ਪੁਲਿਸ ਨੇ ਫ਼ਰੀਦਕੋਟ ਦੇ ਇਕ ਪਟਰੌਲ ਪੰਪ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕਰਨ ਅਤੇ ਇਸ ਦੀ ਭੰਨਤੋੜ ਕਰਨ ਦੇ ਦੋਸ਼ਾਂ ਵਿਚ ਲੋੜੀਂਦੇ ਛੇ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।। ਜ਼ਿਲ੍ਹਾ ਪੁਲੀਸ ਮੁਖੀ ਡਾ. ਨਾਨਕ ਸਿੰਘ ਨੇ ਕਿਹਾ ਕਿ ਪਟਰੌਲ ਪੰਪ ਨੂੰ ਸਾੜਣ ਅਤੇ ਭੰਨਤੋੜ ਦੀ ਕੋਸ਼ਿਸ਼ ਦੇ ਮਾਮਲੇ ਵਿਚ ਸੰਦੀਪ ਕੁਮਾਰ, ਕੁਲਦੀਪ ਸਿੰਘ, ਬਲਜਿੰਦਰ ਸਿੰਘ, ਸੋਨੂੰ, ਗੁਰਤੇਜ ਸਿੰਘ ਅਤੇ ਜਸਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦੋਂ ਕਿ ਫ਼ਰੀਦਕੋਟ 'ਚ ਭੰਨਤੋੜ ਦੀਆਂ ਘਟਨਾਵਾਂ ਕਰਨ ਵਾਲੇ 15 ਪ੍ਰੇਮੀਆਂ ਦੀ ਭਾਲ ਲਈ ਵੱਖ-ਵੱਖ ਥਾਈਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭੰਨਤੋੜ ਦੀਆਂ ਘਟਨਾਵਾਂ ਤੋਂ ਬਾਅਦ ਡੇਰਾ ਪ੍ਰੇਮੀ ਰੂਹ ਪੋਸ਼ ਹੋ ਗਏ ਹਨ ਅਤੇ ਇਨ੍ਹਾਂ ਨੂੰ ਜਲਦ ਲੱਭ ਲਿਆ ਜਾਵੇਗਾ।